ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੋਏ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਬੱਸ ਸਟੈਂਡ ਦੇ ਬਾਹਰ ਹੋਏ ਸੜਕ ਹਾਦਸੇ ਵਿਚ ਰਣਜੀਤ ਕੌਰ ਪਤਨੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ।
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੋਏ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਬੱਸ ਸਟੈਂਡ ਦੇ ਬਾਹਰ ਹੋਏ ਸੜਕ ਹਾਦਸੇ ਵਿਚ ਰਣਜੀਤ ਕੌਰ ਪਤਨੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਪੁਲਿਸ ਵਲੋਂ ਇਸ ਸਬੰਧੀ ਉਸ ਦੇ ਰਿਸ਼ਤੇਦਾਰ ਜਗਤਾਰ ਸਿੰਘ ਵਾਸੀ ਚੰਦਰ ਲੋਕ ਕਾਲੋਨੀ ਦੀ ਸ਼ਿਕਾਇਤ ’ਤੇ ਕੈਂਟਰ ਚਾਲਕ ਕੁਲਦੀਪ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਨਵਾਂਸ਼ਹਿਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਨੇ ਆਪਣਾ ਕੈਂਟਰ ਉਸਦੀ ਸਾਲੀ ਰਣਜੀਤ ਕੌਰ ਉਪਰ ਚੜ੍ਹਾਅ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਕੀਜ ਹੋਟਲ ਨੇੜੇ ਹੋਏ ਸੜਕ ਹਾਦਸੇ ਵਿਚ ਮਹਿੰਦਰ ਨਾਮੀ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਉਸ ਦੀ ਪਤਨੀ ਪ੍ਰੀਤੀ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਦਾ ਪਤੀ ਕੀਜ ਹੋਟਲ ਨੇੜੇ ਜਾ ਰਿਹਾ ਸੀ ਕਿ ਅਣਪਛਾਤੇ ਵਾਹਨ ਨੇ ਉਸ ਨੂੰ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਦੋਵੇਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਜਾਂਚ ਕੀਤੀ ਜਾ ਰਹੀ ਹੈ।