23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫ਼ੈਸਲੇ ਨਾਲ ਖ਼ੁਸ਼ੀ ਦੀ ਲਹਿਰ

ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਵਫ਼ਦ ਨੇ ਮੁੱਖ ਸੰਚਾਲਕ ਅਤੇ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਦੇ ਚੇਅਰਮੈਨ ਵਿਜੇ ਦਾਨਵ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫ਼ੈਸਲੇ ਲਈ ਮੁੱਖਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-08-2026
ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਵਫ਼ਦ ਨੇ ਮੁੱਖ ਸੰਚਾਲਕ ਅਤੇ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਦੇ ਚੇਅਰਮੈਨ ਵਿਜੇ ਦਾਨਵ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫ਼ੈਸਲੇ ਲਈ ਮੁੱਖਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਜੇ ਦਾਨਵ ਨੇ ਕਿਹਾ ਕਿ ਸਰਕਾਰ ਵਲੋਂ 2021 ਦੀ ਨੀਤੀ ਤਹਿਤ ਨਿਯੁਕਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਉਮਰ ਅਤੇ ਸੇਵਾ ਮਿਆਦ ਦੀਆਂ ਸ਼ਰਤਾਂ ਹਟਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸਤੋਂ ਇਲਾਵਾ ਘੱਟੋ-ਘੱਟ ਤਿੰਨ ਸਾਲ ਦੀ ਲਗਾਤਾਰ ਸੇਵਾ ਪੂਰੀ ਕਰ ਚੁੱਕੇ ਆਊਟ ਸੋਰਸ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸਿੱਧੇ ਠੇਕਾ ਆਧਾਰ ’ਤੇ ਲੈਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਾਣ ਭੱਤਾ 1 ਅਗਸਤ, 2026 ਤੋਂ ਨਿਯਮਤ ਪਰਖ-ਕਾਲ ਵਾਲੇ ਮੁਲਾਜ਼ਮਾਂ ਦੇ ਬਰਾਬਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਿਊਟੀ ਦੌਰਾਨ ਸਫ਼ਾਈ ਸੇਵਕਾਂ, ਸੀਵਰਮੈਨ ਜਾ ਅੱਗ ਬੁਝਾਊ ਕਰਮਚਾਰੀ ਦੀ ਮੌਤ ਹੋਣ ’ਤੇ ਪਰਿਵਾਰ ਦੇ ਇਕ ਯੋਗ ਮੈਂਬਰ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਵਿਜੇ ਦਾਨਵ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਨਾਲ ਮੁਲਾਜ਼ਮਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਮੁੱਖਮੰਤਰੀ ਤੋ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਜਲਦ ਨਿਯੁਕਤੀ ਪੱਤਰ ਜਾਰੀ ਕਰਕੇ ਨਿਯਮਤ ਕਰਨ ਦੀ ਪੂਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ। ਮੁੱਖ ਮੰਤਰੀ ਵਲੋਂ ਇਸ ਸਬੰਧੀ ਜਲਦ ਕਾਰਵਾਈ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਅਕਸ਼ੇ ਰਾਜ, ਦੇਵ ਰਾਜ ਅਸੁਰ, ਮਹਿਕ ਸਿੰਘ, ਸੰਜੇ ਦਿਸਾਵਸ, ਦੀਪੂ ਘਈ, ਸ਼ਾਮ ਬੋਹਤ ਅਤੇ ਕਨੌਜ ਦਾਨਵ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਯੰਗ ਲੀਡਰਜ਼ ਸੰਮੇਲਨ ’ਚ ਚੰਨੀ, ਰੰਧਾਵਾ ਤੇ ਆਸ਼ੂ ਨੇ ਨੌਜਵਾਨਾਂ ਨੂੰ ਰਾਜਨੀਤੀ ਵਿਚ ਆਉਣ ਦਾ ਦਿੱਤਾ ਸੱਦਾ
Ad Position 24