ਟੈਕਸ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਟੈਕਸ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਡਿਪਟੀ ਡਾਇਰੈਕਟਰ ਟੈਕਸ ਜਾਂਚ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਰਿਸ਼ਵ ਗੁਪਤਾ ਅਤੇ ਲਵਪ੍ਰੀਤ ਸਿੰਘ ਵਾਸੀ ਡਾਕਟਰ ਹੀਰਾ ਸਿੰਘ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਟੈਕਸ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਡਿਪਟੀ ਡਾਇਰੈਕਟਰ ਟੈਕਸ ਜਾਂਚ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਰਿਸ਼ਵ ਗੁਪਤਾ ਅਤੇ ਲਵਪ੍ਰੀਤ ਸਿੰਘ ਵਾਸੀ ਡਾਕਟਰ ਹੀਰਾ ਸਿੰਘ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਟੈਕਸ ਦੇ ਮਾਮਲੇ ਵਿਚ ਸਰਕਾਰ ਨਾਲ ਧੋਖਾਧੜੀ ਅਤੇ ਸੂਬਾ ਸਰਕਾਰ ਦੇ ਝੂਠੇ ਪ੍ਰਮਾਣ ਪੱਤਰ ਜਾਰੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।