23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਾਫ਼ ਸੁਥਰਾ ਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾਏਗਾ-ਇਯਾਲੀ, ਸ਼ਿਵਾਲਿਕ

ਆਲਮਗੀਰ, 22 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਮੁੱਖ ਪਿੰਡ ਗਿੱਲ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕ ਅਹਿਮ ਬੈਠਕ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੀਨੀਅਰ ਨੌਜਵਾਨ ਆਗੂ ਹਰਵੀਰ ਸਿੰਘ ਇਯਾਲੀ ਵਿਸ਼ੇਸ਼ ਤੌਰ ’ਤੇ ਇਲਾਕਾ ਨਿਵਾਸੀਆਂ ਨੂੰ ਪਾਰਟੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਪਹੁੰਚੇ।

Ad Position 21
No active advertisement
ਅਜੀਤ ਡੈਸਕ 23-08-2026
ਆਲਮਗੀਰ, 22 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਮੁੱਖ ਪਿੰਡ ਗਿੱਲ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕ ਅਹਿਮ ਬੈਠਕ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੀਨੀਅਰ ਨੌਜਵਾਨ ਆਗੂ ਹਰਵੀਰ ਸਿੰਘ ਇਯਾਲੀ ਵਿਸ਼ੇਸ਼ ਤੌਰ ’ਤੇ ਇਲਾਕਾ ਨਿਵਾਸੀਆਂ ਨੂੰ ਪਾਰਟੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿਚ ਜੁੜ ਬੈਠੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਇਆਲੀ ਨੇ ਕਿਹਾ ਕਿ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਨੂੰ ਹਲਕਾ ਵਾਸੀਆਂ ਨੇ ਪਰਖਿਆ ਹੋਇਆ ਹੈ ਅਤੇ ਉਨ੍ਹਾਂ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਬਦੌਲਤ ਸ਼ਿਵਾਲਕ ਹਲਕੇ ਦੇ ਪਸੰਦੀਦਾ ਆਗੂ ਬਣ ਕੇ ਉਭਰੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀਆਂ ਨੀਤੀਆਂ ਪ੍ਰਤੀ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਪਾਰਟੀ ਵਲੋਂ ਸੂਬਾ ਪੰਜਾਬ ਅੰਦਰ ਸਾਫ਼ ਸੁਥਰਾ ਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤਹਿਤ ਸਾਰੇ ਧਰਮਾਂ, ਫਿਰਕਿਆ ਅਤੇ ਹਰੇਕ ਵਰਗ ਦੇ ਬਾਸ਼ਿੰਦਿਆਂ ਨੂੰ ਇਕਸਾਰ ਬਿਨਾਂ ਕਿਸੇ ਭੇਦ ਭਾਵ ਦੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇ ਆਲੀ ਨੇ ਕਿਹਾ ਕਿ ਪਾਰਟੀ ਵਲੋਂ ਪੰਥਕ ਸੋਚ ’ਤੇ ਪਹਿਰਾ ਦਿੰਦਿਆਂ ਸੂਬਾ ਪੰਜਾਬ ਅੰਦਰ ਮਹਾਰਾਜਾ ਰਣਜੀਤ ਸਿੰਘ ਦੀ ਤਰਜ਼ ’ਤੇ ਰਾਜ ਮੁਹੱਈਆ ਕਰਵਾਉਣ ਲਈ ਪਾਰਟੀ ਵਲੋਂ ਯਤਨ ਕੀਤੇ ਜਾਣਗੇ। ਇੰਚਾਰਜ ਸ਼ਿਵਾਲਕ ਨੇ ਕਿਹਾ ਕਿ ਹਲਕਾ ਵਾਸੀ ਭਲੀਭਾਂਤ ਜਾਣਦੇ ਹਨ ਕਿ ਉਨ੍ਹਾਂ ਨੇ ਆਪਣੇ ਵਿਧਾਇਕੀ ਕਾਰਜਕਾਲ ਦੌਰਾਨ ਹਲਕੇ ਅੰਦਰ ਕਰਵਾਏ ਅਰਬਾਂ ਰੁਪਈਆਂ ਦੇ ਵਿਕਾਸ ਕਾਰਜਾਂ ਤਹਿਤ ਧਾਂਦਰਾ ਕਲਸਟਰ ਅਤੇ ਲਾਡੋਵਾਲ ਫੂਡ ਪਲਾਜ਼ਾ ਵਰਗੇ ਵੱਡੇ ਪ੍ਰੋਜੈਕਟ ਲਿਆਂਦੇ ਸਨ, ਜਿਨ੍ਹਾਂ ਨੂੰ ਕਿ ਕਾਂਗਰਸ ਸਰਕਾਰ ਨੇ ਉਥੇ ਹੀ ਰੋਕ ਦਿੱਤਾ ਸੀ। ਉਨ੍ਹਾਂ ਨੇ ਹਲਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਦੇ ਗਠਨ ਉਪਰੰਤ ਹਲਕਾ ਗਿੱਲ ਨੂੰ ਵਿਕਾਸ ਕਾਰਜਾਂ ਪੱਖੋਂ ਸੂਬੇ ਦਾ ਨੰਬਰ ਵਨ ਹਲਕਾ ਬਣਾਇਆ ਜਾਵੇਗਾ। ਮੀਟਿੰਗ ਦੇ ਅਖੀਰ ਵਿਚ ਪਿੰਡ ਵਾਸੀਆਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹੱਕ ਵਿਚ ਵੋਟਾਂ ਪਾਉਣ ਦਾ ਵਾਅਦਾ ਕਰਦਿਆਂ ਹਰਵੀਰ ਸਿੰਘ ਇਆਲੀ ਅਤੇ ਦਰਸ਼ਨ ਸਿੰਘ ਸ਼ਿਵਾਲਕ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇਜਿੰਦਰ ਸਿੰਘ ਤੇਜੀ ਗਿੱਲ, ਸੁਰਿੰਦਰ ਸਿੰਘ ਗਿੱਲ, ਅਰਵਿੰਦਰ ਸਿੰਘ ਭੰਗੂ, ਸੁਖਚੈਨ ਸਿੰਘ ਚੈਨਾ ਇਆਲੀ, ਰਵਿੰਦਰ ਸਿੰਘ ਗਿੱਲ (ਗਿੱਲ ਗਾਰਡਨ ਵਾਲੇ), ਅਮਨਦੀਪ ਸੇਖੋਂ, ਜਸਵਿੰਦਰ ਸਿੰਘ, ਦਵਿੰਦਰ ਗਿੱਲ, ਅਵਤਾਰ ਸਿੰਘ ਪ੍ਰਧਾਨ, ਸੀਨੀਅਰ ਆਗੂ ਸਚਦੇਵ ਸਿੰਘ ਗਿੱਲ, ਜਸਵੀਰ ਸਿੰਘ ਗਿੱਲ, ਸੁਖਬੀਰ ਸਿੰਘ ਗਿੱਲ, ਰਘਵੀਰ ਸਿੰਘ ਗਿੱਲ, ਪਰਮਿੰਦਰ ਸਿੰਘ, ਸਰਬਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਇਆ ਦੇਵੀ ਗੋਇਲ ਪਬਲਿਕ ਸਕੂਲ, ਪੋਹੀੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੇ 2 ਮੈਂਬਰਾਂ ਦੀ ਚੋਣ ਤੋਂ ਪਹਿਲਾਂ ਨਿਗਮ ਵਲੋਂ ਜਾਰੀ ਨੋਟਿਸ ’ਤੇ ਉਠੇ ਸਵਾਲ
Ad Position 24