ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਸਟੇਟ ਫ਼ੇਜ਼ 1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਸਮਾਗਮ ਦੀ ਆਰੰਭਤਾ ਅੱਜ ਸਵੇਰੇ ਅੰਮ੍ਰਿਤ ਵੇਲੇ ਤੋਂ ਹੋਈ, ਜਿਸ ਦੌਰਾਨ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਨਿੱਤਨੇਮ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਸਟੇਟ ਫ਼ੇਜ਼ 1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਸਮਾਗਮ ਦੀ ਆਰੰਭਤਾ ਅੱਜ ਸਵੇਰੇ ਅੰਮ੍ਰਿਤ ਵੇਲੇ ਤੋਂ ਹੋਈ, ਜਿਸ ਦੌਰਾਨ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਨਿੱਤਨੇਮ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਭਾਈ ਗਗਨਦੀਪ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਦੇ ਜਥੇ ਨੇ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਾਜਵਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਰਸਭਿੰਨਾ ਕੀਰਤਨ ਕਰਦਿਆਂ ਗੁਰਬਾਣੀ ਦੀ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਅਤੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਦਿੱਤੀ। ਸੰਗਤਾਂ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ, ਸਰਬਜੀਤ ਸਿੰਘ ਚੱਗਰ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਜਗਮੋਹਨ ਸਿੰਘ, ਬਲਬੀਰ ਸਿੰਘ, ਮਲਕੀਤ ਸਿੰਘ, ਜਗਜੀਵਨ ਸਿੰਘ ਸੋਨਪਾਲ, ਗੁਰਿੰਦਰ ਸਿੰਘ ਚਾਵਲਾ, ਕੰਵਲਜੀਤ ਸਿੰਘ ਆਦਿ ਹਾਜ਼ਰ ਸਨ।