23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਪਾਰ ਦੇ ਮਾਮਲਿਆਂ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲਿਆਂ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰੀਨਾ ਰਾਣੀ ਵਾਸੀ ਜਗਤ ਨਗਰ ਦੀ ਸ਼ਿਕਾਇਤ ’ਤੇ ਏਪੀ ਯੂਨੀਫ਼ਾਰਮ ਫ਼ੈਕਟਰੀ ਬਸੰਤ ਨਗਰ ਦੇ ਅਨਿਲ ਕੁਮਾਰ ਪਪਨੇਜਾ ਵਾਸੀ ਬਸੰਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 23-08-2026
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲਿਆਂ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰੀਨਾ ਰਾਣੀ ਵਾਸੀ ਜਗਤ ਨਗਰ ਦੀ ਸ਼ਿਕਾਇਤ ’ਤੇ ਏਪੀ ਯੂਨੀਫ਼ਾਰਮ ਫ਼ੈਕਟਰੀ ਬਸੰਤ ਨਗਰ ਦੇ ਅਨਿਲ ਕੁਮਾਰ ਪਪਨੇਜਾ ਵਾਸੀ ਬਸੰਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ‘ਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਖੁਸ਼ਲੀਨ ਸਿੰਘ ਚਾਵਲਾ ਵਾਸੀ ਸਰਕੁਲਰ ਰੋਡ ਦੀ ਸ਼ਿਕਾਇਤ ’ਤੇ ਇੰਦਰਜੀਤ ਸਿੰਘ ਵਾਸੀ ਬਾਬਾ ਫ਼ਰੀਦ ਨਗਰ ਮਾਲਕ ਕੇ.ਐਸ. ਛਾਬੜਾ ਹੌਜ਼ਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ’ਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦਾਜ ਦਾ ਮਾਮਲਾ -ਪੁਲਿਸ ਨੇ ਮੀਨਾਕਸ਼ੀ ਧੀਰ ਵਾਸੀ ਮੋਹਨ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਿਤ ਮਲਿਕ ਵਾਸੀ ਬਸੰਤ ਐਵਨਿਊ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਨਾਲ ਦੋ ਸਾਲ ਪਹਿਲਾਂ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਉਸ ਨੂੰ ਕੁੱਟਮਾਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪਿਓ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਨੂੰਹ-ਪੁੱਤਰ ਖ਼ਿਲਾਫ਼ ਕੇਸ ਦਰਜ -ਪੁਲਿਸ ਨੇ ਲਵਲੇਸ਼ ਕੁਮਾਰ ਵਾਸੀ ਗੋਪਾਲ ਨਗਰ ਦੀ ਸ਼ਿਕਾਇਤ ’ਤੇ ਨਵੀਨ ਕੁਮਾਰ ਅਤੇ ਉਸ ਦੀ ਪਤਨੀ ਸਮ੍ਰਿਤੀ ਸ਼ਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਨੂੰਹ-ਪੁੱਤਰ ਹਨ ਅਤੇ ਬੀਤੇ ਦਿਨ ਇਹਨਾਂ ਵਲੋਂ ਘਰੇਲੂ ਵਿਵਾਦ ਕਾਰਨ ਉਸ ਦੀ ਕੁੱਟਮਾਰ ਕੀਤੀ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਨਾਬਾਲਗ ਲੜਕੀ ਵਰਗਲਾਈ -ਪੁਲਿਸ ਨੇ ਸੌਰਵ ਕੁਮਾਰ ਵਾਸੀ ਲਕਸ਼ਮਣ ਨਗਰ ਦੀ ਸ਼ਿਕਾਇਤ ’ਤੇ ਰਿਤਿਕ ਵਾਸੀ ਉਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਹਾਲ ਦੀ ਘੜੀ ਲੜਕੀ ਦਾ ਪਤਾ ਨਹੀਂ ਲੱਗਾ ਹੈ। ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦੇ ਮਾਮਲੇ ਵਿਚ ਕੇਸ - ਪੁਲਿਸ ਨੇ ਨਗਰ ਨਿਗਮ ਅਧਿਕਾਰੀ ਦੀ ਸ਼ਿਕਾਇਤ ’ਤੇ ਗੁਰਸੇਵਕ ਸਿੰਘ, ਜੋਗਿੰਦਰ ਸਿੰਘ, ਮੁਖ਼ਤਿਆਰ ਸਿੰਘ ਅਤੇ ਪੱਪੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਦੀ ਹੈਬੋਵਾਲ ਵਿਖੇ ਡੇਅਰੀਆਂ ਹਨ ਅਤੇ ਕਥਿਤ ਦੋਸ਼ੀਆਂ ਵਲੋਂ ਡੇਅਰੀਆਂ ਦੀ ਗੰਦਗੀ ਬੁੱਢੇ ਦਰਿਆ ਵਿਚ ਸੁੱਟੀ ਜਾ ਰਹੀ ਸੀ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਨਾਜਾਇਜ਼ ਸ਼ਰਾਬ ਸਮੇਤ ਕਾਬੂ -ਪੁਲਿਸ ਨੇ ਜੱਸ ਕਰਨ ਸਿੰਘ ਵਾਸੀ ਪਿੰਡ ਰਾਮਗੜ੍ਹ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਉਚੀ ਮੰਗਲੀ ਨੇੜਿਓਂ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦੋਰਾਹਾ ਦੀਆਂ ਵਿਦਿਆਰਥਣਾਂ ਨੇ ਪਾਵਰ ਲਿਫਟਿੰਗ ਵਿਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਰੋਬੋਟਿਕ ਤਕਨੀਕ ਨਾਲ ਸਫਲਤਾਪੂਰਵਕ ਗੋਡੇ ਬਦਲੇ
Ad Position 24