22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਲਿਖਤੀ ਭਰੋਸੇ ਮਗਰੋਂ 10ਵੇਂ ਦਿਨ ਟੁੱਟੀ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੀ ਭੁੱਖ ਹੜਤਾਲ

ਲੁਧਿਆਣਾ, 22 ਅਗਸਤ (ਬੈਂਸ)-ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਕੀਤੀ ਜਾ ਰਹੀ ਕ੍ਰਮਵਾਰ ਭੁੱਖ ਹੜਤਾਲ ਸ਼ੁੱਕਰਵਾਰ ਨੂੰ ਲਿਖਤੀ ਭਰੋਸਾ ਮਿਲਣ ਮਗਰੋਂ ਸਮਾਪਤ ਕਰ ਦਿੱਤੀ ਗਈ। ਐਸ.

Ad Position 21
No active advertisement
ਭੁੱਖ ਹੜਤਾਲ ਦੇ ਬੈਠੇ ਅਸ਼ੋਕ ਥਾਪਰ ਨੂੰ ਲਿਖਤੀ ਭਰੋਸਾ ਦਿੰਦੇ ਹੋਏ ਐਸ.ਡੀ.ਐਮ. ਲੁਧਿਆਣਾ ਪੂਰਬੀ ਜਸਲੀਨ ਕੌਰ ਅਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਨਾਲ ਮੌਜੂਦ ਆਸ਼ੀਸ਼ ਬੋਨੀ ਤੇ ਹੋਰ। ਅਜੀਤ ਤਸਵੀਰ 23-08-2026
ਲੁਧਿਆਣਾ, 22 ਅਗਸਤ (ਬੈਂਸ)-ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਕੀਤੀ ਜਾ ਰਹੀ ਕ੍ਰਮਵਾਰ ਭੁੱਖ ਹੜਤਾਲ ਸ਼ੁੱਕਰਵਾਰ ਨੂੰ ਲਿਖਤੀ ਭਰੋਸਾ ਮਿਲਣ ਮਗਰੋਂ ਸਮਾਪਤ ਕਰ ਦਿੱਤੀ ਗਈ। ਐਸ.ਡੀ.ਐਮ. ਲੁਧਿਆਣਾ ਪੂਰਬੀ ਜਸਲੀਨ ਕੌਰ ਅਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਟਰੱਸਟ ਨੂੰ ਮੰਗਾਂ ਮੰਨਣ ਸਬੰਧੀ ਲਿਖਤੀ ਦਸਤਾਵੇਜ਼ ਸੌਂਪੇ ਗਏ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਲਗਾਤਾਰ 9 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜ ਅਸ਼ੋਕ ਥਾਪਰ ਦੀ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਸ਼ਹੀਦ ਸੁਖਦੇਵ ਥਾਪਰ ਦੀ ਜਨਮ ਸਥਲੀ ਤੇ ਪੁੱਜੇ ਅਤੇ ਚੌੜਾ ਬਾਜ਼ਾਰ ਤੋਂ ਜਨਮ ਸਥਲੀ ਤਕ ਜਾਣ ਵਾਲੀ ਸਿੱਧੀ ਸੜਕ ਬਣਾਉਣ ਲਈ 18 ਲੱਖ ਰੁਪਏ ਮਨਜ਼ੂਰ ਕਰਵਾਉਣ ਦਾ ਭਰੋਸਾ ਦਿੰਦਿਆਂ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਸੀ। ਜਦਕਿ ਟਰੱਸਟ ਦੇ ਅਹੁਦੇਦਾਰਾਂ ਅਤੇ ਭੁੱਖ ਹੜਤਾਲ ‘ਤੇ ਬੈਠੇ ਲੋਕਾਂ ਨੇ ਸਪਸ਼ਟ ਕੀਤਾ ਕਿ ਉਹ ਸੜਕ ਨਿਰਮਾਣ ਸਬੰਧੀ ਲਿਖਤੀ ਗਾਰੰਟੀ ਅਤੇ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਂਅ ‘ਤੇ ਰੱਖਣ ਦੀ ਪ੍ਰਕਿਰਿਆ ਸ਼ੁਰੂ ਹੋਣ ਤਕ ਭੁੱਖ ਹੜਤਾਲ ਸਮਾਪਤ ਨਹੀਂ ਕਰਨਗੇ। ਇਸਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਲੁਧਿਆਣਾ ਪੂਰਬੀ ਜਸਲੀਨ ਕੌਰ ਅਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਨੇ ਟਰੱਸਟ ਨੇ ਲਿਖਤੀ ਦਸਤਾਵੇਜ਼ ਸੌਂਪੇ। ਲਿਖਤੀ ਭਰੋਸਾ ਮਿਲਣ ਤੋਂ ਬਾਅਦ 10ਵੇਂ ਦਿਨ ਕ੍ਰਮਵਾਰ ਹੜਤਾਲ ਸਮਾਪਤ ਕਰ ਦਿੱਤੀ ਗਈ। ਇਸ ਮੌਕੇ ਅਸ਼ੋਕ ਥਾਪਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ 15 ਤੋਂ 20 ਦਿਨਾਂ ਦੇ ਅੰਦਰ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਂਅ ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਲਿਖਤੀ ਪ੍ਰਸਤਾਵ ਭੇਜਣ ਦੀ ਪ੍ਰਕਿਰਿਆ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਤ੍ਰਿਭੁਵਨ ਥਾਪਰ, ਪਾਲੀ ਸਹਿਜਪਾਲ, ਆਸ਼ੀਸ਼ ਬੋਨੀ, ਰਾਜ ਕੁਮਾਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸਚੀਅਨ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਮੋਬਾਈਲ ਡੈਂਟਲ ਕਲੀਨਿਕ ਦੀ ਸ਼ੁਰੂਆਤ ਅਗਲੀ ਖ਼ਬਰ ਆਮਦਨ ਕਰ ਵਿਭਾਗ ਵਲੋਂ ਇਕਾਈ ਹਸਪਤਾਲ ਦੇ ਸਹਿਯੋਗ ਨਾਲ ਵਿਸ਼ਵ ਅੰਗਦਾਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24