23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਲੁਧਿਆਣਾ ਪਰਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ-ਸੋਮਵਾਰ ਨੂੰ ਮੁੜ ਸੰਭਾਲਣਗੇ ਕੰਮਕਾਜ ਪੀ.ਏ.ਯੂ. ਵਲੋਂ ਖੁੰਬਾਂ ਦੀ ਕਾਸ਼ਤ ਬਾਰੇ ਸਿਖਲਾਈ ਕੋਰਸ ਕਰਵਾਇਆ

ਲੁਧਿਆਣਾ, 23 ਅਗਸਤ(ਭੰਬੀ)- ਪੀ. ਏ.

Ad Position 21
No active advertisement
ਅਜੀਤ ਡੈਸਕ 24-08-2026
ਲੁਧਿਆਣਾ, 23 ਅਗਸਤ(ਭੰਬੀ)- ਪੀ.ਏ.ਯੂ. ਦੇ ਸਕਿੱਲ ਡਿਵੈੱਲਪਮੈਂਟ ਸੈਂਟਰ ਵਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਇਕਰੋਬਾਇਓਲੋਜੀ ਵਿਭਾਗ, ਪੀ.ਏ.ਯੂ. ਦੇ ਸਹਿਯੋਗ ਨਾਲ ‘’ਖੁੰਬਾਂ ਦੀ ਕਾਸ਼ਤ” ਸਬੰਧੀ ਪੰਜ ਦਿਨਾਂ ਦਾ ਸਿਖਲਾਈ ਕੋਰਸ ਕਰਵਾਇਆ ਗਿਆ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ 91 ਸਿਖਿਆਰਥੀਆਂ ਨੇ ਭਾਗ ਲਿਆ। ਉਹਨਾਂ ਦੱਸਿਆ ਕਿ ਖੁੰਬਾਂ ਦੀ ਖੇਤੀ ਪ੍ਰਤੀ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ ਕਿਉਂਕਿ ਖੁੰਬਾਂ ਦਾ ਉਤਪਾਦਨ ਘੱਟ ਖਰਚੇ ਵਿੱਚ ਚੰਗੀ ਆਮਦਨ ਕਮਾਉਣ ਦਾ ਬਹੁਤ ਹੀ ਵਧੀਆ ਸਰੋਤ ਹੈ। ਇਸ ਮੌਕੇ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਨੇ ਆਪਣੇ ਸੰਬੋਧਨ ਵਿਚ ਸਿਖਿਆਰਥੀਆਂ ਨੂੰ ਖੇਤੀ ਨੂੰ ਖੇਤੀ ਵਪਾਰ ਵੱਲ ਲੈ ਕੇ ਜਾਣ ਲਈ ਸਕਿੱਲ ਡਿਵੈੱਲਪਮੈਂਟ ਸੈਂਟਰ, ਪੀ.ਏ.ਯੂ. ਵੱਲੋਂ ਕੀਤੇ ਜਾਂਦੇ ਉਪਰਾਲਿਆਂ ਦਾ ਲਾਹਾ ਲੈਣ ਲਈ ਕਿਹਾ। ਡਾ. ਕੁਲਵੀਰ ਕੌਰ ਕੋਰਸ ਕੋਆਰਡੀਨੇਟਰ ਅਤੇ ਡਾ. ਲਵਲੀਸ਼ ਗਰਗ ਨੇ ਇਸ ਕੋਰਸ ਬਾਰੇ ਦੱਸਦਿਆਂ ਕਿਹਾ ਕਿ ਢੀਂਗਰੀ ਖੁੰਬਾਂ ਦੀ ਬਿਜਾਈ ਕਰਕੇ ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਵੱਧ ਤੋਂ ਵੱਧ ਮੁਨਾਫਾ ਕਮਾ ਸਕਦੇ ਹਨ। ਇਸ ਮੌਕੇ ਡਾ. ਜਸਪ੍ਰੀਤ ਕੌਰ ਅਤੇ ਡਾ. ਐਨਾ ਗੋਇਲ ਨੇ ਖਾਦ ਬਣਾਉਣ ਦੀ ਵਿਧੀ ਬਾਰੇ ਦੰਸਿਆ। ਪ੍ਰੋਸੈਸਿੰਗ ਅਤੇ ਫੂਡ ਇੰਜਨੀਅਰਿੰਗ ਵਿਭਾਗ ਦੇ ਡਾ. ਮਨਿੰਦਰ ਕੌਰ, ਖੁੰਬਾਂ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ। ਕੀਟ ਵਿਗਿਆਨ ਵਿਭਾਗ ਤੋਂ ਡਾ. ਅਨੁਰੀਤ ਕੌਰ ਚੰਦੀ, ਡਾ. ਸੁਖਜੀਤ ਕੌਰ ਸੀਨੀਮਾਟੋਲੋਜਿਸਟ, ਡਾ. ਸੋਨਿਕਾ ਸ਼ਰਮਾ , ਡਾ. ਰਾਹੁਲ ਗੁਪਤਾ ਨੇ ਵੀ ਖੁੰਬਾ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਜਸਪ੍ਰੀਤ ਕੌਰ, ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ ਅਗਲੀ ਖ਼ਬਰ ‘ ਯੂਥ ਵਿੰਗ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਅਹਿਮ ਮੀਟਿੰਗ ਹੋਈ ਨਾਲੇ ਵਿਚੋਂ ਪੁਲਿਸ ਨੇ ਕੀਤੀ ਲਾਸ਼ ਬਰਾਮਦ
Ad Position 24