24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਸੰਗਤਾਂ ਨੇ ਕਰਵਾਇਆ ਹਫ਼ਤਾਵਾਰੀ ਧਾਰਮਿਕ ਸਮਾਗਮ

ਲਾਡੋਵਾਲ, 23 ਅਗਸਤ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਪ੍ਰੇਰਨਾ ਸਦਕਾ ਜੇਠਾ ਐਤਵਾਰ ਤੇ ਹਫ਼ਤਾਵਾਰੀ ਧਾਰਮਿਕ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਦੀ ਅਗਵਾਈ ’ਚ ਕਰਵਾਇਆ ਗਿਆ। ਇਸ ਮੌਕੇ ਭਾਈ ਕਰਮ ਸਿੰਘ ਜਲੰਧਰ, ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਪਵਿੱਤਰ ਗੁਰਬਾਣੀ ਦੇ ਨਿਰੋਲ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 24-08-2026
ਲਾਡੋਵਾਲ, 23 ਅਗਸਤ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਪ੍ਰੇਰਨਾ ਸਦਕਾ ਜੇਠਾ ਐਤਵਾਰ ਤੇ ਹਫ਼ਤਾਵਾਰੀ ਧਾਰਮਿਕ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਦੀ ਅਗਵਾਈ ’ਚ ਕਰਵਾਇਆ ਗਿਆ। ਇਸ ਮੌਕੇ ਭਾਈ ਕਰਮ ਸਿੰਘ ਜਲੰਧਰ, ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਪਵਿੱਤਰ ਗੁਰਬਾਣੀ ਦੇ ਨਿਰੋਲ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਗੱਲਬਾਤ ਕਰਦਿਆਂ ਕਿ ਉਨ੍ਹਾਂ ਖ਼ੁਦ ਵਲੋਂ ਅੱਜ ਦੇ ਮੁਖਵਾਕ ਦੀ ਵਿਸਥਾਰ ਪੂਰਵਕ ਵਿਆਖਿਆ ਕਰਕੇ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਦਸਮੇਸ਼ ਪਿਤਾ ਦੀ ਬਖਸ਼ਿਸ਼ ਖੰਡੇ ਬਾਟੇ ਦੀ ਅੰਮ੍ਰਿਤਮਈ ਦੀ ਦਾਤ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕੇ ਕੁਰਹਿਤਾਂ ਅਤੇ ਮਾੜੀਆਂ ਅਲਾਮਤਾਂ ਵਿਚੋਂ ਨਿਕਲ ਕੇ ਆਪਣਾ ਜੀਵਨ ਸਫਲ ਬਣਾਉਣ ਅਤੇ ਆਪਣੇ ਬੱਚਿਆਂ ਨੂੰ ਧਾਰਮਿਕ ਅਸਥਾਨਾਂ ਅਤੇ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕਰਾਉਣ ਲਈ ਜ਼ਰੂਰ ਲਿਜਾਣ ਤਾਂ ਜੋ ਬੱਚੇ ਇਤਿਹਾਸ ਤੋਂ ਜਾਣੂ ਹੋ ਸਕਣ। ਸੰਤ ਬਾਬਾ ਆਲੋਵਾਲ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਰਾ ਬਾਬਾ ਵਡਭਾਗ ਸਿੰਘ ਵਿਖੇ ਰੱਖੜੀ ਦਾ ਤਿਉਹਾਰ ਮਨਾਉਣ ਲਈ ਇਸ ਡੇਰੇ ਵਲੋਂ 26 ਨੂੰ ਹੀ ਰੱਖੜ ਪੁੰਨਿਆਂ ਲਈ ਸੰਗਤਾਂ ਦਾ ਜਥਾ ਬੱਸਾਂ ਰਾਹੀਂ ਰਵਾਨਾ ਕੀਤਾ ਜਾਵੇਗਾ। ਇਸ ਮੌਕੇ ਸੰਤ ਬਾਬਾ ਆਲੋਵਾਲ ਵਲੋਂ ਦਾਨੀ ਪੁਰਸ਼ਾਂ ਅਤੇ ਮਾਨਯੋਗ ਸ਼ਖ਼ਸੀਅਤਾਂ ਨੂੰ ਗੁਰੂ ਘਰ ਦਾ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ, ਜਦ ਕਿ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਅਮਨਦੀਪ ਕੌਰ ਸੰਧੂ, ਭਾਈ ਬਲਦੇਵ ਸਿੰਘ, ਭਾਈ ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਚ ਹਾਜ਼ਰੀ ਭਰਨ ਉਪਰੰਤ ਗੁਰੂ ਕੇ ਲੰਗਰ ਦਾ ਆਨੰਦ ਮਾਣਿਆ। 23 ਐਲਡੀਐਚ18 ਸਮਾਗਮ ਦੌਰਾਨ ਭਾਈ ਕਰਮ ਸਿੰਘ ਜਲੰਧਰ ਅਤੇ ਭਾਈ ਹਰਜੀਤ ਸਿੰਘ ਦਾ ਰਾਗੀ ਜਥਾ ਸ਼ਬਦ ਗਾਇਣ ਕਰਦੇ ਹੋਏ। ਤਸਵੀਰ-ਬਲਬੀਰ ਸਿੰਘ ਰਾਣਾ 23 ਐਲਡੀਐਚ19 ਸੰਤ ਸੁਖਵਿੰਦਰ ਸਿੰਘ ਆਲੋਵਾਲ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ। ਤਸਵੀਰ-ਬਲਬੀਰ ਸਿੰਘ ਰਾਣਾ
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਵਿਰੋਧੀ ਬੁਖਲਾਹਟ ’ਚ ਆਏ-- ਐਮ.ਪੀ ਜਵੱਦੀ ਕਿਹਾ , ਸੂਬੇ ਦੇ ਲੋਕ ਆਪ... ਅਗਲੀ ਖ਼ਬਰ ਦੋ ਰੋਜ਼ਾ ਯੰਗ ਲੀਡਰਜ਼ ਸੰਮੇਲਨ ਸਮਾਪਤ
Ad Position 24