23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕਰਨ ਲਈ ਹੋਈ ਉਤਾਵਲੀ-ਕੌਂਸਲਰ ਸ਼ੇਰੀ ਸ਼ੇਰੀ ਨੇ ਜਨਮ ਦਿਨ ’ਤੇ ਨਿੱਜੀ ਖਰਚੇ ਚੋਂ ਵਾਰਡ ਨੰ. 5 ’ਚ ਸਟਰੀਟ ਲਾਈਟਾਂ ਲਗਵਾਉਣ ਦਾ ਕੰਮ ਕੀਤਾ ਸ਼ੁਰੂ

ਸਾਹਨੇਵਾਲ, 23 ਅਗਸਤ (ਹਨੀ ਚਾਠਲੀ)-’ਆਪ’ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਪੰਜਾਬ ਦੀ ਜਨਤਾ ਭਗਵੰਤ ਮਾਨ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਬੜੀ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਨਗਰ ਕੌਂਸਲ ਦੇ ਵਾਰਡ ਨੰ.

Ad Position 21
No active advertisement
27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਦਫ਼ਤਰ ਕਰਨਗੇ ਬੰਦ 24-08-2026
ਸਾਹਨੇਵਾਲ, 23 ਅਗਸਤ (ਹਨੀ ਚਾਠਲੀ)-’ਆਪ’ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਪੰਜਾਬ ਦੀ ਜਨਤਾ ਭਗਵੰਤ ਮਾਨ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਬੜੀ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਨਗਰ ਕੌਂਸਲ ਦੇ ਵਾਰਡ ਨੰ. 5 ਤੋਂ ਕਾਂਗਰਸੀ ਕੌਂਸਲਰ ਸ਼ਮਸ਼ੇਰ ਸ਼ੇਰੀ ਨੇ ਆਪਣੇ ਜਨਮ ਦਿਨ ਵਾਲੇ ਦਿਨ ਆਪਣੇ ਨਿੱਜੀ ਖਰਚੇ ‘ਚੋਂ ਵਾਰਡ ਅੰਦਰ ਸਟਰੀਟ ਲਾਈਟਾਂ ਲਗਵਾਉਣ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬਹੁਤ ਮੰਦਾ ਹਾਲ ਹੋਇਆ ਪਿਆ ਹੈ ਤੇ ਰੋਜ਼ਾਨਾ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਨੂੰ ਰੋਕਣ ‘ਚ ਆਪ ਦੀ ਸਰਕਾਰ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ। ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਲਈ 4 ਸਾਲ ਤਵੱਜੋ ਨਹੀਂ ਦਿੱਤੀ ਤੇ ਅਖੀਰਲੇ ਸਾਲ ਵਿਚ ਸਰਕਾਰ ਲੋਕਾਂ ਨੂੰ ਗੁਮਰਾਹ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਤ ਦੀ ਮਹਿੰਗਾਈ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਪਰ ਸਰਕਾਰ ਦਾ ਇਸ ਪਾਸੇ ਕੋਈ ਵੀ ਧਿਆਨ ਹੀ ਨਹੀਂ ਹੈ। ਕੌਂਸਲਰ ਸ਼ੇਰੀ ਨੇ ਕਿਹਾ ਕਿ ਵਾਰਡ ਨੰ. 5 ਵਿਚ ਪਿਛਲੇ ਲੰਬੇ ਸਮੇਂ ਤੋਂ ਕੁੱਝ ਮੁਹੱਲਿਆਂ ਵਿਚ ਸਟਰੀਟ ਲਾਈਟਾਂ ਖ਼ਰਾਬ ਪਈਆਂ ਹੋਣ ਕਾਰਨ ਵਾਰਡ ਵਾਸੀਆਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਨ੍ਹਾਂ ਦੀ ਪ੍ਰੇਸ਼ਾਨੀ ਨੂੰ ਦੇਖਦਿਆਂ ਮੈਂ ਆਪਣੇ ਨਿੱਜੀ ਖਰਚੇ ਚੋਂ ਵਾਰਡ ਦੇ ਕੁੱਝ ਮੁਹੱਲਿਆਂ ਜਿਨ੍ਹਾਂ ਵਿਚ ਸਟਰੀਟ ਲਾਈਟਾਂ ਖ਼ਰਾਬ ਪਈਆਂ ਹਨ, ਉੱਥੇ ਨਵੀਆਂ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਦੀਆਂ ਲੜਕੀਆਂ ਵੱਲੋਂ ਜ਼ਿਲਾ ਪੱਧਰੀ ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੁਖਜੀਤ ਯਾਦਗਾਰੀ ਸ਼ਬਦ ਲਾਇਬ੍ਰੇਰੀ ਵਿਦਿਆਰਥੀਆਂ ਤੇ ਆਮ ਲੋਕਾਂ ਲਈ ਖੋਲ੍ਹੀ ਗਈ
Ad Position 24