23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਦੀ ਅੰਡਰ-14 ਫੁੱਟਬਾਲ ਟੀਮ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ ’ਤੇ ਰਹੀ

ਬੀਜਾ, 23 ਅਗਸਤ (ਅਵਤਾਰ ਸਿੰਘ ਜੰਟੀ ਮਾਨ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਹਾਈ ਸਮਾਰਟ ਸਕੂਲ, ਘੁੰਗਰਾਲੀ ਰਾਜਪੂਤਾਂ ਨੇ ਇੱਕ ਵਾਰ ਫਿਰ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ 70ਵੇਂ ਖੇਡ ਮੁਕਾਬਲਿਆਂ ਵਿੱਚ ਸਕੂਲ ਦੀ ਅੰਡਰ-14 ਲੜਕਿਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 24-08-2026
ਬੀਜਾ, 23 ਅਗਸਤ (ਅਵਤਾਰ ਸਿੰਘ ਜੰਟੀ ਮਾਨ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਹਾਈ ਸਮਾਰਟ ਸਕੂਲ, ਘੁੰਗਰਾਲੀ ਰਾਜਪੂਤਾਂ ਨੇ ਇੱਕ ਵਾਰ ਫਿਰ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ 70ਵੇਂ ਖੇਡ ਮੁਕਾਬਲਿਆਂ ਵਿੱਚ ਸਕੂਲ ਦੀ ਅੰਡਰ-14 ਲੜਕਿਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਮੁੱਖੀ ਗੁਰਦੀਪ ਘਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਪੜ੍ਹਾਈ ਅਤੇ ਸਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ, ਜਿਸ ਦਾ ਨਤੀਜਾ ਅੱਜ ਵਿਦਿਆਰਥੀਆਂ ਦੀਆਂ ਲਗਾਤਾਰ ਪ੍ਰਾਪਤੀਆਂ ਦੇ ਰੂਪ ਵਿਚ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ, ਕੋਚਾਂ ਦੀ ਲਗਨ ਅਤੇ ਸਕੂਲ ਦੇ ਸਮੂਹ ਸਟਾਫ਼ ਦੇ ਸਹਿਯੋਗ ਦਾ ਨਤੀਜਾ ਹੈ। ਇਸ ਸ਼ਾਨਦਾਰ ਸਫਲਤਾ ’ਤੇ ਸਕੂਲ ਮੁੱਖੀ ਗੁਰਦੀਪ ਘਈ ਨੇ ਟੀਮ ਦੇ ਕੋਚ ਪਰਦੀਪ ਸਿੰਘ ਅਤੇ ਜਗਦੇਵ ਸਿੰਘ ਸਮੇਤ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਅਤੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਕੂਲ ਦੇ ਸ਼ੁਭਚਿੰਤਕਾਂ ਵਲੋਂ ਵੀ ਵਧਾਈ ਸੰਦੇਸ਼ ਪ੍ਰਾਪਤ ਹੋਏ। ਇਸ ਮੌਕੇ ਅਸ਼ੀਸ਼ ਕੁਮਾਰ, ਚਰਨਜੀਤ ਕੌਰ, ਪਰਮਿੰਦਰ ਕੌਰ, ਪੁਸ਼ਪਿੰਦਰ ਸਿੰਘ, ਸੰਦੀਪ ਕੌਰ, ਜਸਪ੍ਰੀਤ ਕੌਰ, ਗੁਰਚਰਨ ਦਾਸ, ਜਗਦੀਪ ਸਿੰਘ, ਪਰਵਿੰਦਰ ਕੌਰ, ਸੰਦੀਪ ਕੌਰ ਅਤੇ ਨਵਦੀਪ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਸਕੂਲ ਪਰਿਵਾਰ ਨੇ ਆਸ ਪ੍ਰਗਟਾਈ ਕਿ ਟੀਮ ਅਗਲੇ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਵੀਆਂ ਉਪਲਬਧੀਆਂ ਹਾਸਲ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਐਨ. ਪੀ. ਕੇ. ਖਾਦ ਦੇ ਭਾਅ ’ਚ ਵਾਧੇ ਦੀ ਕਿਸਾਨ ਆਗੂਆਂ ਵਲੋਂ ਨਿੰਦਾ ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਕਾਲਜ ਆਫ਼ ਨਰਸਿੰਗ ਐਂਡ ਹਸਪਤਾਲ, ਫੈਜ਼ਗੜ੍ਹ ਵਿਖੇ ਮਹਿੰਦੀ ਸਮਾਗਮ ਕਰਵਾਇਆ
Ad Position 24