24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿਧਾਨ ਸਭਾ ਚੋਣਾਂ ’ਚ ਵਾਲਮੀਕਿ ਭਾਈਚਾਰੇ ਨੂੰ ਵੱਧ ਟਿਕਟਾਂ ਦੇਣ ਪਾਰਟੀਆਂ-ਨਰੇਸ਼ ਧੀਂਗਾਨ

ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਮੀਟਿੰਗ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਮਾਤਾ ਰਾਣੀ ਚੌਕ ਨੇੜੇ ਕੇਂਦਰੀ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਭਾਵਾਧਸ ਦੇ ਧਰਮਗੁਰੂ ਸ਼ਿਵ ਅਨਾਰਿਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਦਕਿ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਸਮੇਤ ਪੰਜਾਬ ਭਰ ਤੋਂ ਆਗੂ ਹਾਜ਼ਰ ਹੋਏ।

Ad Position 21
No active advertisement
ਭਾਵਾਧਸ ਦੀ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਤਸਵੀਰ-ਸੇਵਕ ਸਿੰਘ 25-08-2026
ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਮੀਟਿੰਗ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਮਾਤਾ ਰਾਣੀ ਚੌਕ ਨੇੜੇ ਕੇਂਦਰੀ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਭਾਵਾਧਸ ਦੇ ਧਰਮਗੁਰੂ ਸ਼ਿਵ ਅਨਾਰਿਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਦਕਿ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਸਮੇਤ ਪੰਜਾਬ ਭਰ ਤੋਂ ਆਗੂ ਹਾਜ਼ਰ ਹੋਏ। ਮੀਟਿੰਗ ਦੌਰਾਨ ਵਾਲਮੀਕਿ ਭਾਈਚਾਰੇ ਦੀ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਨਰੇਸ਼ ਧੀਂਗਾਨ ਨੇ ਕਿਹਾ ਕਿ ਪੰਜਾਬ ਵਿਚ ਭਾਵਾਧਸ ਦੀ 50 ਹਜ਼ਾਰ ਮੈਂਬਰਸ਼ਿਪ ਪੂਰੀ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅਕਤੂਬਰ ਵਿਚ ਲੁਧਿਆਣਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਨਰੇਸ਼ ਧੀਂਗਾਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿਚ ਵਾਲਮੀਕਿ ਭਾਈਚਾਰੇ ਨੂੰ ਉਸ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਵੱਧ ਤੋਂ ਵੱਧ ਟਿਕਟਾਂ ਦਿੱਤੀਆਂ ਜਾਣ, ਤਾਂ ਜੋ ਭਾਈਚਾਰੇ ਦੀ ਰਾਜਨੀਤਿਕ ਭਾਗੀਦਾਰੀ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ ਰਾਸ਼ਟਰੀ ਸੰਚਾਲਕ ਸੁਰਿੰਦਰ ਜਾਜਾ ਨੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਤੋਂ ਵਾਲਮੀਕਿ ਮਜ੍ਹਬੀ ਭਾਈਚਾਰੇ ਨੂੰ ਰਾਜਨੀਤੀ ਵਿਚ ਬਰਾਬਰ ਦੀ ਹਿੱਸੇਦਾਰੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਾਲਮੀਕਿ ਭਾਈਚਾਰਾ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜਿਆ ਰਿਹਾ ਹੈ ਅਤੇ ਹੁਣ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿਚ ਭਾਈਚਾਰੇ ਨੂੰ ਵੱਧ ਤੋਂ ਵੱਧ ਨੁਮਾਇੰਦਗੀ ਦੇਣੀ ਚਾਹੀਦੀ ਹੈ। ਹੀਰਾ ਸਿੰਘ ਗਾਬੜੀਆ ਨੇ ਭਾਵਾਧਸ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿਚ ਵਾਲਮੀਕਿ ਭਾਈਚਾਰੇ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਆਗੂਆਂ ਦੀਆਂ ਮੰਗਾਂ ਪਾਰਟੀ ਦੀ ਉਚ ਲੀਡਰਸ਼ਿਪ ਤੱਕ ਪਹੁੰਚਾਈਆਂ ਜਾਣਗੀਆਂ। ਇਸ ਮੌਕੇ ਨਰੇਸ਼ ਧੀਂਗਾਨ ਵਲੋਂ ਆਏ ਹੋਏ ਮਹਿਮਾਨਾਂ ਅਤੇ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਰਜਿੰਦਰ ਕੁਮਾਰ, ਕੈਲਾਸ਼ ਚੌਹਾਨ, ਰੂਬਲ, ਰਵੀ ਬਾਲੀ, ਰਾਜਵੀਰ ਚੌਟਾਲਾ, ਰਵੀ ਰਾਣਾ, ਕਿਰਨ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਭਾਵਾਧਸ ਆਗੂ ਅਤੇ ਅਹੁਦੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫੈਕਟਰੀ ਵਰਕਰ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਘਰੇਲੂ ਝਗੜੇ ਨੂੰ ਲੈ ਕੇ ਦਿਉਰ ਵਲੋਂ ਭਰਜਾਈ ਦੀ ਕੁੱਟਮਾਰ
Ad Position 24