ਸੜਕ ਹਾਦਸੇ ਵਿਚ ਔਰਤ ਦੀ ਮੌਤ-ਪੁੱਤਰ ਵਾਲ-ਵਾਲ ਬਚਿਆ
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜਲੰਧਰ ਬਾਈਪਾਸ ਨੇੜੇ ਤੇਜ਼ ਰਫ਼ਤਾਰ ਕੈਂਟਰ ਚਾਲਕ ਨੇ ਮੋਟਰਸਾਈਕਲ ਸਵਾਰ ਮਾਂ-ਪੁੱਤਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਔਰਤ ਦੀ ਮੌਤ ਹੋ ਗਈ, ਜਦੋਂ ਕਿ ਉਸਦਾ ਪੁੱਤਰ ਵਾਲ-ਵਾਲ ਬਚ ਗਿਆ।
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜਲੰਧਰ ਬਾਈਪਾਸ ਨੇੜੇ ਤੇਜ਼ ਰਫ਼ਤਾਰ ਕੈਂਟਰ ਚਾਲਕ ਨੇ ਮੋਟਰਸਾਈਕਲ ਸਵਾਰ ਮਾਂ-ਪੁੱਤਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਔਰਤ ਦੀ ਮੌਤ ਹੋ ਗਈ, ਜਦੋਂ ਕਿ ਉਸਦਾ ਪੁੱਤਰ ਵਾਲ-ਵਾਲ ਬਚ ਗਿਆ। ਮ੍ਰਿਤਕ ਦੀ ਪਛਾਣ 46 ਸਾਲਾ ਬਬੀਤਾ ਵਜੋਂ ਹੋਈ ਹੈ, ਜੋ ਕੈਲਾਸ਼ ਨਗਰ ਦੀ ਰਹਿਣ ਵਾਲੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ। ਤਫ਼ਤੀਸ਼ੀ ਅਧਿਕਾਰੀ ਗੁਰਜੋਤ ਸਿੰਘ ਨੇ ਦੱਸਿਆ ਕਿ ਬਬੀਤਾ ਆਪਣੇ ਪੁੱਤਰ ਰਜਤ ਨਾਲ ਮੋਟਰਸਾਈਕਲ ‘ਤੇ ਲਾਡੋਵਾਲ ਤੋਂ ਜਲੰਧਰ ਬਾਈਪਾਸ ਵੱਲ ਆ ਰਹੀ ਸੀ। ਪਿੱਛੇ ਆ ਰਹੇ ਤੇਜ਼ ਰਫ਼ਤਾਰ ਖਾਲੀ ਦੁੱਧ ਵਾਲੇ ਟੈਂਕਰ ਦੇ ਡਰਾਈਵਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਔਰਤ ਬਬੀਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਉਸਦੇ 30 ਸਾਲਾ ਪੁੱਤਰ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ਤੋਂ ਕੈਂਟਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਕੈਂਟਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਮੌਕੇ ’ਤੋਂ ਫਰਾਰ ਹੋਏ ਚਾਲਕ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।