ਦੇਸ਼ ਭਗਤ ਯਾਦਗਾਰੀ ਸੁਸਾਇਟੀ ਵਲੋਂ ਬਾਵਾ ਨੇ ਰਾਧੇ ਸ਼ਾਮ ਮਲਹੋਤਰਾ ਨੂੰ ਦਿੱਤੀ ਸ਼ਰਧਾਂਜਲੀ
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅੱਜ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵਲੋਂ ਸੁਸਾਇਟੀ ਦੇ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੇ ਨਾਲ ਸ਼ਾਮ ਸੁੰਦਰ ਮਲਹੋਤਰਾ ਕੌਂਸਲਰ ਅਤੇ ਕਾਂਗਰਸੀ ਵਰਕਰਾਂ ਨੇ ਰਾਧੇ ਸ਼ਾਮ ਮਲਹੋਤਰਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮੇਂ ਬਾਵਾ ਨੇ ਕਿਹਾ ਕਿ ਰਾਧੇ ਸ਼ਾਮ ਮਲਹੋਤਰਾ ਨੇ ਆਪਣੀ ਜਾਨ ਦੀ ਅਹੂਤੀ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਦਿੱਤੀ।
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅੱਜ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵਲੋਂ ਸੁਸਾਇਟੀ ਦੇ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੇ ਨਾਲ ਸ਼ਾਮ ਸੁੰਦਰ ਮਲਹੋਤਰਾ ਕੌਂਸਲਰ ਅਤੇ ਕਾਂਗਰਸੀ ਵਰਕਰਾਂ ਨੇ ਰਾਧੇ ਸ਼ਾਮ ਮਲਹੋਤਰਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮੇਂ ਬਾਵਾ ਨੇ ਕਿਹਾ ਕਿ ਰਾਧੇ ਸ਼ਾਮ ਮਲਹੋਤਰਾ ਨੇ ਆਪਣੀ ਜਾਨ ਦੀ ਅਹੂਤੀ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਲੇ ਦੌਰ ਵਿਚ 32,000 ਲੋਕਾਂ ਨੇ ਜਾਨਾਂ ਗਵਾਈਆਂ, ਜਦ ਕਿ ਕਾਂਗਰਸ ਪਾਰਟੀ ਦੇ 2500 ਵਰਕਰਾਂ ਅਤੇ ਨੇਤਾਵਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਜਾਨ ਦੀ ਆਹੂਤੀ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਿਹਾ ਹੈ ਕਿ ਸ਼ਹੀਦਾਂ ਦੀ ਯਾਦ ਵਿਚ ਚੰਡੀਗੜ੍ਹ ਵਿਖੇ ਯਾਦਗਾਰੀ ਸਥਾਨ ਬਣਾਇਆ ਜਾਏ ਅਤੇ ਸਭ ਦੇ ਨਾਮ ਉੱਥੇ ਲਿਖੇ ਜਾਣ, ਜਿਸ ਤਰ੍ਹਾਂ ਪੁਲਿਸ ਹੈੱਡ ਆਫ਼ਿਸ ਵਿਚ ਲੱਗੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਖੇਤਰ ਵਿਚ ਵੀ ਇਹਨਾਂ ਪਰਿਵਾਰਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ ਅਤੇ 2500 ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਦੀ ਜਲਦੀ ਪ੍ਰਦੇਸ਼ ਕਾਂਗਰਸ ਦਫ਼ਤਰ ਵਿਚ ਮੀਟਿੰਗ ਹੋਵੇ ਤਾਂ ਕਿ ਪਤਾ ਲੱਗੇ ਕਿ ਕਾਂਗਰਸ ਪਾਰਟੀ ਦੇਸ਼ ਦੀ ਖ਼ਾਤਰ ਖ਼ੂਨ ਡੋਲਣ ਵਾਲੇ ਕਾਂਗਰਸੀ ਵਰਕਰਾਂ ਦਾ ਸਤਿਕਾਰ ਕਰਦੀ ਹੈ।