25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਲਾਇਨਜ਼ ਕਲੱਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵਾਟਰ ਕੂਲਰ ਤੇ ਪਿਊਰੀਫਾਇਰ ਭੇਟ

ਲੁਧਿਆਣਾ, 24 ਅਗਸਤ (ਡਾ. ਤਰਲੋਚਨ ਸਿੰਘ)-ਲਾਇਨਜ਼ ਕਲੱਬ ਲੁਧਿਆਣਾ ਵਲੋਂ ਜਲੰਧਰ ਬਾਈਪਾਸ ਚੌਕ ਨੇੜੇ ਪੈਂਦੇ ਪਿੰਡ ਭੌਰਾ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵਿਦਿਆਰਥੀਆਂ ਲਈ ਵਾਟਰ ਕੂਲਰ ਅਤੇ ਪਾਣੀ ਸ਼ੁੱਧ ਕਰਨ ਵਾਲਾ ਪਿਊਰੀਫਾਇਰ ਭੇਟ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਡਾ. ਤਰਲੋਚਨ ਸਿੰਘ)-ਲਾਇਨਜ਼ ਕਲੱਬ ਲੁਧਿਆਣਾ ਵਲੋਂ ਜਲੰਧਰ ਬਾਈਪਾਸ ਚੌਕ ਨੇੜੇ ਪੈਂਦੇ ਪਿੰਡ ਭੌਰਾ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵਿਦਿਆਰਥੀਆਂ ਲਈ ਵਾਟਰ ਕੂਲਰ ਅਤੇ ਪਾਣੀ ਸ਼ੁੱਧ ਕਰਨ ਵਾਲਾ ਪਿਊਰੀਫਾਇਰ ਭੇਟ ਕੀਤਾ ਗਿਆ। ਇਸ ਮੌਕੇ ਲਾਇਨਜ਼ ਕਲੱਬ ਲੁਧਿਆਣਾ ਦੇ ਪ੍ਰਧਾਨ ਲਾਇਨ ਪ੍ਰਦੀਪ ਸਿੰਘ ਸਮੇਤ ਸੁਸ਼ੀਲ ਗੁਪਤਾ, ਗੁਰਪ੍ਰੀਤ ਸਿੰਘ, ਉਪਿੰਦਰ ਪਾਲ ਸਿੰਘ, ਸ਼ਕਤੀਪਾਲ ਵਰਮਾ, ਤਰੁਣ ਚੰਦੋਕ ਅਤੇ ਵਿਕਾਸ ਕਪੂਰ ਹਾਜ਼ਰ ਸਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਕਲੱਬ ਦੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕੀਤਾ। ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਫ਼ ਅਤੇ ਠੰਢਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਸੇਵਾ ਕਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਲੱਬ ਵਲੋਂ ਸਮਾਜ ਸੇਵਾ ਤਹਿਤ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਲੋਕ-ਹਿਤ ਨਾਲ ਜੁੜੇ ਕਾਰਜ ਜਾਰੀ ਰੱਖੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ‘ਰੁੱਖ ਰਕਸ਼ਾ-ਬੰਧਨ’ ਦਿਵਸ ਮਨਾਇਆ
Ad Position 24