ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਵਿਸ਼ੇਸ਼ ਦੀਵਾਨ ਸਜਾਏ ਗਏ। ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਸ਼ਾਮ ਦੇ ਦੀਵਾਨ ਦੀ ਅਰੰਭਤਾ ਹੋਈ।
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਵਿਸ਼ੇਸ਼ ਦੀਵਾਨ ਸਜਾਏ ਗਏ। ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਸ਼ਾਮ ਦੇ ਦੀਵਾਨ ਦੀ ਅਰੰਭਤਾ ਹੋਈ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਆਰਤੀ ਗਾਇਨ ਕੀਤੀ, ਉਸ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਦੇ ਜਥੇ ਨੇ ਰਸਭਿੰਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮਗਾਮਾਂ ‘ਚ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ। ਦੀਵਾਨ ਦੀ ਸਮਾਪਤੀ ਤੋਂ ਬਾਅਦ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ‘ਚ ਨਿਰਭੈ ਸਿੰਘ, ਮਹਿੰਦਰ ਸਿੰਘ, ਰਾਮ ਸਿੰਘ, ਗੁਰਚਰਨ ਸਿੰਘ ਸਿੱਧੂ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਕਮਲਜੀਤ ਸਿੰਘ ਸੋਬਤੀ, ਕੁਲਦੀਪ ਸਿੰਘ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਕਮਲਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਵਿਸ਼ੇਸ਼ ਹਾਜ਼ਰੀ ਭਰੀ।