ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ,ਢੋਲੇਵਾਲ ਚੌਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪ੍ਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਸਾਮ ਦੇ ਸਮਾਗਮਾਂ ਵਿਚ ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ,ਢੋਲੇਵਾਲ ਚੌਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪ੍ਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਸਾਮ ਦੇ ਸਮਾਗਮਾਂ ਵਿਚ ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਸੰਗਤਾਂ ਵਿਚੋਂ ਬੀਬੀਆਂ ਵਲੋਂ ਸੰਗਤੀ ਰੂਪ ਵਿਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਪਾਲ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।