25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਰਹੇਗੀ ਜਾਰੀ-ਐਨ.ਐਚ.ਐਮ. ਯੂਨੀਅਨ

ਲੁਧਿਆਣਾ, 24 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਸਿਹਤ ਵਿਭਾਗ ਵਿਚ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਆ ਰਹੇ ਐਨ.

Ad Position 21
No active advertisement
ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਸਿਹਤ ਵਿਭਾਗ ਵਿਚ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਆ ਰਹੇ ਐਨ.ਐਚ.ਐਮ. ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਿਵਲ ਸਰਜਨ ਦਫ਼ਤਰ ਦੇ ਮੂਹਰੇ ਰੋਸ ਧਰਨਾ ਦਿੱਤਾ। ਇਹ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਹਨ। ਜਿਸ ਨਾਲ ਸਿਹਤ ਵਿਭਾਗ ਦਾ ਕੰਮਕਾਰ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ। ਇਸ ਸਬੰਧੀ ਯੂਨੀਅਨ ਦੇ ਅਹੁਦੇਦਾਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਐਨ.ਐਚ.ਐਮ. ਯੂਨੀਅਨ ਪੰਜਾਬ ਭਰ ਵਿਚ ਸਾਥੀਆਂ ਦੇ ਸਹਿਯੋਗ ਨਾਲ 13 ਅਗਸਤ ਤੋਂ ਲੈ ਕੇ ਲਗਾਤਾਰ ਹੜਤਾਲ ’ਤੇ ਚੱਲ ਰਹੀ ਹੈ। ਮੁਲਾਜ਼ਮਾਂ ਨੇ ਸਰਕਾਰ ਅਤੇ ਵਿਭਾਗ ਦੇ ਰਵੱਈਏ ਨੂੰ ਦੇਖਦੇ ਹੋਏ ਸੰਘਰਸ਼ ਨੂੰ ਤਿੱਖਾ ਕਰਨ ਦਾ ਫ਼ੈਸਲਾ ਲਿਆ ਹੈ। ਇਹ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਹੁਣ 28 ਅਗਸਤ ਤੱਕ ਲਗਾਤਾਰ ਜਾਰੀ ਰਹੇਗੀ। ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਜਿਨ੍ਹਾਂ ਚਿਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ, ਇਹ ਹੜਤਾਲ ਉਸ ਸਮੇਂ ਤੱਕ ਜਾਰੀ ਰਹੇਗੀ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 25 ਅਗਸਤ ਨੂੰ ਮੁਲਾਜ਼ਮ ਆਪਣੇ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ। 26 ਅਗਸਤ ਨੂੰ ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਤੋਂ ਲੈ ਕੇ ਆਪਣੇ ਜ਼ਿਲ੍ਹੇ ਦੇ ਕਿਸੇ ਮੁੱਖ ਚੌਕ ਤੱਕ ਰੋਸ ਮਾਰਚ ਕਰਕੇ 1 ਘੰਟੇ ਲਈ ਚੌਕ ’ਚ ਸੰਕੇਤਕ ਧਰਨਾ ਦਿੱਤਾ ਜਾਵੇਗਾ। 27 ਅਗਸਤ ਨੂੰ ਐਮ.ਡੀ. ਦਫ਼ਤਰ ਚੰਡੀਗੜ੍ਹ ਵਿਖੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ, ਪੰਜਾਬ ਵਲੋਂ ਕੀਤੀ ਜਾਣ ਵਾਲੀ ਰੈਲੀ ਨੂੰ ਮੁਲਤਵੀ ਕਰਕੇ ਯੂਨੀਅਨ ਆਪਣੇ ਸਾਥੀਆਂ ਨਾਲ ਪੰਜਾਬ ਬੰਦ ਦਾ ਸੰਪੂਰਨ ਤੌਰ ’ਤੇ ਸਮਰਥਨ ਕਰੇਗੀ। 28 ਅਗਸਤ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਫਿਰ ਸਿਵਲ ਸਰਜਨ ਦਫ਼ਤਰਾਂ ਵਿਖੇ ਨਾਅਰੇਬਾਜ਼ੀ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿਚ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਐਨ.ਐਚ.ਐਮ. ਮੁਲਾਜ਼ਮ ਹਾਜ਼ਰ ਸਨ। 24ਐਲਡੀਐਚ02 ਸਿਵਲ ਸਰਜਨ ਦਫ਼ਤਰ ਲੁਧਿਆਣਾ ਦੇ ਮੂਹਰੇ ਰੋਸ ਪ੍ਰਦਰਸ਼ਨ ਕਰਦੇ ਹੋਏ ਐਨ.ਐਚ.ਐਮ. ਯੂਨੀਅਨ ਦੇ ਮੁਲਾਜ਼ਮ। ਤਸਵੀਰ : ਸੇਵਕ ਸਿੰਘ
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਸਰਪੰਚ ਸਮੇਤ 36 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਹਲਕਾ ਪੱਛਮੀ ਵਿਚ ਬਿਜਲੀ ਦੀ ਨਾਕਾਫ਼ੀ ਸਪਲਾਈ ਕਾਰਨ ਉਦਯੋਗ ਵਪਾਰ ਅਤੇ ਆਮ ਲੋਕ ਪ੍ਰੇਸ਼ਾਨ-ਜਸਪ੍ਰੀਤ ਸਿੰਘ ਹੌਬੀ
Ad Position 24