25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਸਰਪੰਚ ਸਮੇਤ 36 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਗਗਨਦੀਪ ਕਾਲੋਨੀ ਵਿਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਸਰਪੰਚ ਸਮੇਤ 36 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਰਜੰਟ ਸਿੰਘ ਉਰਫ ਬਿੱਟੂ ਵਾਸੀ ਗਗਨਦੀਪ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸਰਪੰਚ ਤਰਨ ਕੁਮਾਰ, ਪੰਚ ਮੰਨਾ, ਪੰਚ ਰਾਜੂ ਘਈ ਬਾਬਾ ਗੋਰਾ ਬੰਟੀ ਉਰਫ ਕਾਲੂ ਸ਼ਾਨ ਲਾਲਾ ਗੌਤਮ ਵਰੁਣ ਉਰਫ ਸ਼ੂਟਰ ਉਸ ਦਾ ਭਰਾ ਮਣੀ ਗੰਜੂ ਸੋਨੂ ਉਰਫ ਬਦਾਮ ਜੱਗੀ ਦੀਪੂ ਪੰਮਾ ਗੌਤਮ ਦਾ ਭਰਾ ਕਾਕਾ ਅਤੇ 20 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਗਗਨਦੀਪ ਕਾਲੋਨੀ ਵਿਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਸਰਪੰਚ ਸਮੇਤ 36 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਰਜੰਟ ਸਿੰਘ ਉਰਫ ਬਿੱਟੂ ਵਾਸੀ ਗਗਨਦੀਪ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸਰਪੰਚ ਤਰਨ ਕੁਮਾਰ, ਪੰਚ ਮੰਨਾ, ਪੰਚ ਰਾਜੂ ਘਈ ਬਾਬਾ ਗੋਰਾ ਬੰਟੀ ਉਰਫ ਕਾਲੂ ਸ਼ਾਨ ਲਾਲਾ ਗੌਤਮ ਵਰੁਣ ਉਰਫ ਸ਼ੂਟਰ ਉਸ ਦਾ ਭਰਾ ਮਣੀ ਗੰਜੂ ਸੋਨੂ ਉਰਫ ਬਦਾਮ ਜੱਗੀ ਦੀਪੂ ਪੰਮਾ ਗੌਤਮ ਦਾ ਭਰਾ ਕਾਕਾ ਅਤੇ 20 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਨੇ ਸਰਪੰਚ ਨੂੰ ਸੀਵਰੇਜ ਦਾ ਢੱਕਣ ਬੰਦ ਕਰਵਾਉਣ ਲਈ ਕਿਹਾ ਸੀ। ਇਸ ਗੱਲ ਨੂੰ ਲੈ ਕੇ ਸਰਪੰਚ ਉਸ ਨਾਲ ਉਲਝ ਪਿਆ ਅਤੇ ਉਸ ਦੇ ਘਰ ’ਤੇ ਸਾਥੀਆਂ ਨਾਲ ਹਮਲਾ ਕਰ ਦਿੱਤਾ। ਸਿੱਟੇ ਵਜੋਂ ਉਸ ਦੇ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਦੇ ਸੱਟਾਂ ਲੱਗੀਆਂ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਵਿਜੇ ਕੁਮਾਰ ਉਰਫ ਵਿਜੇ ਵਾਸੀ ਗੋਤਮ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 23 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਕਥਿਤ ਦੋਸ਼ੀ ਨੂੰ ਕੈਲਾਸ਼ ਨਗਰ ਨੇੜਿਉਂ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਕੁੱਟਮਾਰ ਦਾ ਮਾਮਲਾ - ਪੁਲਿਸ ਨੇ ਚਨਪ੍ਰੀਤ ਸਿੰਘ ਵਾਸੀ ਸਰਪੰਚ ਕਾਲੋਨੀ ਦੀ ਸ਼ਿਕਾਇਤ ’ਤੇ ਸੁਖਜੀਤ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਮਾਮੂਲੀ ਵਿਵਾਦ ਦੱਸਿਆ ਜਾ ਰਿਹਾ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਸਮਰਜੀਤ ਸਿੰਘ ਵਾਸੀ ਬੈਂਕ ਕਾਲੋਨੀ ਦੀ ਸ਼ਿਕਾਇਤ ’ਤੇ ਆਕਾਸ਼ਦੀਪ ਸਿੰਘ ਸਾਗਰ ਅਰਜਨ ਅਤੇ ਚਾਰ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀਆਂ ਉੱਤੇ ਵੀ ਸ਼ਿਕਾਇਤਕਰਤਾ ਨੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਭੁੱਕੀ ਸਮੇਤ ਕਾਬੂ - ਪੁਲਿਸ ਨੇ ਅਮਨ ਪਾਲ ਸਿੰਘ ਉਰਫ ਅਮਨਾ ਵਾਸੀ ਹੈਬੋਵਾਲ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 15 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਨੂੰ ਪੁਲਿਸ ਨੇ ਲਾਦੀਆਂ ਖ਼ੁਰਦ ਨੇੜਿਉਂ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਹੈਰੋਇਨ ਸਮੇਤ ਦੋ ਕਾਬੂ - ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਸੁਮਿਤ ਸਾਹਨੀ ਵਾਸੀ ਤਾਜਪੁਰ ਰੋਡ ਅਤੇ ਰਾਜਵੀਰ ਵਾਸੀ ਐਲ.ਆਈ.ਜੀ. ਫਲੈਟ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 150 ਗ੍ਰਾਮ ਹੈਰੋਇਨ ਅਤੇ ਇਕ ਮੋਬਾਈਲ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦੇ ਸਨ। ਪੁਲਿਸ ਵਲੋਂ ਇਹਨਾਂ ਦੋਵਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਮੋਟਰਸਾਈਕਲ ਚੋਰੀ - ਸਥਾਨਕ ਜਗੀਰਪੁਰ ਰੋਡ ਤੋਂ ਚੋਰਾਂ ਵਲੋਂ ਪੰਚਮ ਲਾਲ ਵਰਮਾ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਤੀਜ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਰਹੇਗੀ ਜਾਰੀ-ਐਨ.ਐਚ.ਐਮ. ਯੂਨੀਅਨ
Ad Position 24