25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ਼ਾਲੀਮਾਰ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਧਾਰਮਿਕ ਮੁਕਾਬਲਿਆਂ ਵਿਚ ਹਿੱਸਾ

ਡਾਬਾ/ਲੁਹਾਰਾ, 24 ਅਗਸਤ (ਕੁਲਵੰਤ ਸਿੰਘ ਸੱਪਲ)- ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਫਲਾਈ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਦਲੇਆ, ਲੁਧਿਆਣਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 351 ਸਾਲਾ ਸ਼ਹਾਦਤ ਨੂੰ ਸਮਰਪਿਤ, ਸੱਚਖੰਡ ਵਾਸੀ ਜਥੇਦਾਰ ਸੰਤੋਖ ਸਿੰਘ ਮ੍ਗਿੰਦ ਦੀ 23ਵੀਂ ਬਰਸੀ ਦੇ ਮੌਕੇ ਕਰਵਾਏ ਇਨਾਮੀ ਧਾਰਮਿਕ ਮੁਕਾਬਲਿਆਂ ਵਿਚ ਅਧਿਆਪਕ ਰਣਜੀਤ ਕੌਰ, ਜੋਤੀ ਸ਼ਰਮਾ ਅਤੇ ਡੀ. ਪੀ.

Ad Position 21
No active advertisement
ਅਜੀਤ ਡੈਸਕ 25-08-2026
ਡਾਬਾ/ਲੁਹਾਰਾ, 24 ਅਗਸਤ (ਕੁਲਵੰਤ ਸਿੰਘ ਸੱਪਲ)- ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਫਲਾਈ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਦਲੇਆ, ਲੁਧਿਆਣਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 351 ਸਾਲਾ ਸ਼ਹਾਦਤ ਨੂੰ ਸਮਰਪਿਤ, ਸੱਚਖੰਡ ਵਾਸੀ ਜਥੇਦਾਰ ਸੰਤੋਖ ਸਿੰਘ ਮ੍ਗਿੰਦ ਦੀ 23ਵੀਂ ਬਰਸੀ ਦੇ ਮੌਕੇ ਕਰਵਾਏ ਇਨਾਮੀ ਧਾਰਮਿਕ ਮੁਕਾਬਲਿਆਂ ਵਿਚ ਅਧਿਆਪਕ ਰਣਜੀਤ ਕੌਰ, ਜੋਤੀ ਸ਼ਰਮਾ ਅਤੇ ਡੀ.ਪੀ. ਅੰਮ੍ਰਿਤ ਸਿੰਘ ਦੀ ਅਗਵਾਈ ਹੇਠ ਦੁਮਾਲਾ ਸਜਾਉਣ, ਸ਼ੁੱਧ ਗੁਰਬਾਣੀ ਸੁਣਾਉਣ, ਸ਼ਬਦ ਕੀਰਤਨ ,ਦਸਤਾਰ ਸਜਾਉਣ ਮੁਕਾਬਲਾ, 100 ਮੀਟਰ ਦੌੜ ਆਦਿ ਮੁਕਾਬਲਿਆਂ ਵਿਚ ਭਾਗ ਲਿਆ ਗਿਆ। ਇਸ ਦੌਰਾਨ ਸ਼ੁੱਧ ਗੁਰਬਾਣੀ ਮੁਕਾਬਲੇ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਅੰਮ੍ਰਿਤਪਾਲ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਗੁਰਦੁਆਰਾ ਕਮੇਟੀ ਵਲੋਂ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਵਲੋਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਹਮੇਸ਼ਾ ਆਪਣੇ ਧਰਮ ਨਾਲ ਜੁੜੇ ਰਹਿਣ ਅਤੇ ਜੀਵਨ ਵਿਚ ਅੱਗੇ ਵਧਦੇ ਰਹਿਣ ਦੀ ਪ੍ਰੇਰਨਾ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਐਫ.ਐਂਡ.ਸੀ.ਸੀ. ਚੋਣ ’ਚ ਸਿਆਸੀ ਦਖ਼ਲ ਖ਼ਿਲਾਫ਼ ਕੌਂਸਲਰ ਗੌਰਵ ਭੱਟੀ ਦਾ ਇਤਰਾਜ਼ ਅਗਲੀ ਖ਼ਬਰ ਪੀ.ਏ.ਯੂ. ਨੇ ਗੁਲਦਾਊਦੀ ਦੇ ਬੂਟੇ ਸਸਤੇ ਮੁੱਲ ’ਤੇ ਫੁੱਲ ਪ੍ਰੇਮੀਆਂ ਲਈ ਮੁਹੱਈਆ ਕਰਵਾਏ
Ad Position 24