ਵਿਦਿਆਰਥਣ ਕਸ਼ਿਸ਼ ਉੱਪਲ ਨੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਕੀਤਾ ਹਾਸਿਲ
ਲੁਧਿਆਣਾ, 24 ਅਗਸਤ (ਜਸਵਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਮਈ 2026 ਦੇ ਐਮ. ਬੀ.
ਲੁਧਿਆਣਾ, 24 ਅਗਸਤ (ਜਸਵਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਮਈ 2026 ਦੇ ਐਮ.ਬੀ.ਏ. (ਸੀ.ਆਈ.ਟੀ.) ਸਮੈਸਟਰ ਚੌਥੇ ਦੇ ਮਾਸਟਰ ਤਾਰਾ ਸਿੰਘ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ। ਕਸ਼ਿਸ਼ ਉੱਪਲ ਨੇ 83 ਫ਼ੀਸਦੀ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਦਿਸ਼ਾ ਸਿੰਘ ਨੇ 82.6 ਫ਼ੀਸਦੀ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਦੂਜਾ ਸਥਾਨ ਹਾਸਲ ਕੀਤਾ, ਜਦਕਿ ਪਲਕ 79.83 ਫ਼ੀਸਦੀ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਤੀਸਰੇ ਸਥਾਨ ’ਤੇ ਰਹੀ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਨੂੰ ਸਹੀ ਅਗਵਾਈ ਤੇ ਸਿੱਖਿਆ ਦੇਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ।