24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਤਾਮਿਲਨਾਡੂ ਦੇ ਵਿਧਾਇਕਾਂ ਦੀ ਤਰਜ਼ ’ਤੇ ਪੰਜਾਬ ਦੇ ਵਿਧਾਇਕ ਵੀ ਸਵੈ-ਇੱਛਾ ਨਾਲ ਸਰਕਾਰੀ ਸਹੂਲਤਾਂ ਦਾ ਤਿਆਗ ਕਰਨ-ਰੋਹਿਤ ਧੀਰ

ਲੁਧਿਆਣਾ, 24 ਅਗਸਤ (ਆਹੂਜਾ)-ਸਮਾਜ ਸੇਵਕ ਰੋਹਿਤ ਧੀਰ ਨੇ ਪੰਜਾਬ ’ਤੇ ਲਗਾਤਾਰ ਵੱਧ ਰਹੇ ਕਰਜ਼ੇ ਦੇ ਮੱਦੇਨਜ਼ਰ ਸੂਬੇ ਦੇ ਸਾਰੇ 117 ਵਿਧਾਇਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਾਮਿਲਨਾਡੂ ਦੇ ਵਿਧਾਇਕਾਂ ਦੀ ਤਰਜ਼ ’ਤੇ ਸਵੈ-ਇੱਛਾ ਨਾਲ ਸਰਕਾਰੀ ਗੱਡੀਆਂ ਸਮੇਤ ਹੋਰ ਸਰਕਾਰੀ ਸਹੂਲਤਾਂ ਦਾ ਤਿਆਗ ਕਰਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਰਕਾਰੀ ਖ਼ਰਚੇ ਨੂੰ ਘਟਾ ਕੇ ਪੰਜਾਬ ਦੇ ਵੱਧ ਰਹੇ ਕਰਜ਼ੇ ਨੂੰ ਘਟਾਉਣ ਵੱਲ ਕਦਮ ਚੁੱਕਿਆ ਜਾ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਆਹੂਜਾ)-ਸਮਾਜ ਸੇਵਕ ਰੋਹਿਤ ਧੀਰ ਨੇ ਪੰਜਾਬ ’ਤੇ ਲਗਾਤਾਰ ਵੱਧ ਰਹੇ ਕਰਜ਼ੇ ਦੇ ਮੱਦੇਨਜ਼ਰ ਸੂਬੇ ਦੇ ਸਾਰੇ 117 ਵਿਧਾਇਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਾਮਿਲਨਾਡੂ ਦੇ ਵਿਧਾਇਕਾਂ ਦੀ ਤਰਜ਼ ’ਤੇ ਸਵੈ-ਇੱਛਾ ਨਾਲ ਸਰਕਾਰੀ ਗੱਡੀਆਂ ਸਮੇਤ ਹੋਰ ਸਰਕਾਰੀ ਸਹੂਲਤਾਂ ਦਾ ਤਿਆਗ ਕਰਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਰਕਾਰੀ ਖ਼ਰਚੇ ਨੂੰ ਘਟਾ ਕੇ ਪੰਜਾਬ ਦੇ ਵੱਧ ਰਹੇ ਕਰਜ਼ੇ ਨੂੰ ਘਟਾਉਣ ਵੱਲ ਕਦਮ ਚੁੱਕਿਆ ਜਾ ਸਕਦਾ ਹੈ। ਤਾਮਿਲਨਾਡੂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਉਦਯਨਿਧੀ ਸਟਾਲਿਨ ਦੀ ਅਗਵਾਈ ਹੇਠ ਡੀ.ਐਮ.ਕੇ. ਦੇ ਸਾਰੇ 59 ਵਿਧਾਇਕਾਂ ਵਲੋਂ ਸੂਬਾ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਕਾਰਾਂ ਦੀ ਵਰਤੋਂ ਨਾ ਕਰਨ ਦੇ ਐਲਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਮਾੜੀ ਆਰਥਿਕ ਸਥਿਤੀ ਨੂੰ ਦੇਖਦਿਆਂ ਪੰਜਾਬ ਦੇ ਵਿਧਾਇਕਾਂ ਨੂੰ ਵੀ ਖ਼ਰਚੇ ਘਟਾਉਣ ਲਈ ਅਜਿਹੀ ਪਹਿਲ ਕਰਨੀ ਚਾਹੀਦੀ ਹੈ। ਅਤੇ ਮੰਤਰੀ ਸਵੈ-ਇੱਛਾ ਨਾਲ ਖ਼ਰਚੇ ਘਟਾਉਣ ਦੀ ਮੁਹਿੰਮ ਸ਼ੁਰੂ ਕਰਨ ਤਾਂ ਹੌਲੀ-ਹੌਲੀ ਪੰਜਾਬ ’ਤੇ ਵੱਧ ਰਹੇ ਖ਼ਰਚੇ ਦੇ ਬੋਝ ਨੂੰ ਘਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਬਚੇ ਹੋਏ ਸਰਕਾਰੀ ਫੰਡ ਸਿੱਖਿਆ, ਸਿਹਤ ਅਤੇ ਵਿਕਾਸ ਕਾਰਜਾਂ ’ਤੇ ਖ਼ਰਚ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਿਹਤਰ ਬਣਾਉਣ ਲਈ ਵਰਤੇ ਜਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਟ੍ਰੇਡ ਯੂਨੀਅਨ ਆਗੂਆਂ ਨੇ ਜਗਰਾਉਂ ਦੇ ਦਫ਼ਤਰਾਂ ਦਾ ਦੌਰਾ ਕਰਕੇ ਮੁਲਾਜ਼ਮਾਂ ਨੂੰ 27 ਅਗਸਤ ਦੇ ਸੰਘਰਸ਼ ’ਚ ਸ਼ਾਮਿਲ ਹੋਣ ਦੀ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਆਈ ਕੇਅਰ ਐਂਡ ਆਪਟੀਕਲ ਵਲੋਂ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ
Ad Position 24