24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗੁਰਦੁਆਰਾ ਆਲਮਗੀਰ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਸੰਬੰਧੀ ਅਹਿਮ ਬੈਠਕ ਹੋਈ

ਆਲਮਗੀਰ, 24 ਅਗਸਤ (ਜਰਨੈਲ ਸਿੰਘ ਪੱਟੀ)-ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਅਤੇ ਧਰਮ ਪ੍ਰਚਾਰ ਲਹਿਰ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਜਾਣ ਵਾਲੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਪਹੁੰਚਣ ’ਤੇ ਸਵਾਗਤ ਅਤੇ ਸੰਗਤਾਂ ਦੀ ਸੇਵਾ ਸੰਭਾਲ, ਪ੍ਰਬੰਧਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਦੀ ਅਗਵਾਈ ਹੇਠ ਇਕ ਅਹਿਮ ਬੈਠਕ ਹੋਈ, ਜਿਸ ਵਿਚ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ, ਪ੍ਰਧਾਨ ਪ੍ਰਿਤਪਾਲ ਸਿੰਘ ਮੈਂਬਰ ਐਸ. ਜੀ.

Ad Position 21
No active advertisement
ਅਜੀਤ ਡੈਸਕ 25-08-2026
ਆਲਮਗੀਰ, 24 ਅਗਸਤ (ਜਰਨੈਲ ਸਿੰਘ ਪੱਟੀ)-ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਅਤੇ ਧਰਮ ਪ੍ਰਚਾਰ ਲਹਿਰ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਜਾਣ ਵਾਲੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਪਹੁੰਚਣ ’ਤੇ ਸਵਾਗਤ ਅਤੇ ਸੰਗਤਾਂ ਦੀ ਸੇਵਾ ਸੰਭਾਲ, ਪ੍ਰਬੰਧਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਦੀ ਅਗਵਾਈ ਹੇਠ ਇਕ ਅਹਿਮ ਬੈਠਕ ਹੋਈ, ਜਿਸ ਵਿਚ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ, ਪ੍ਰਧਾਨ ਪ੍ਰਿਤਪਾਲ ਸਿੰਘ ਮੈਂਬਰ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਸਾਬਕਾ ਚੇਅਰਮੈਨ ਜਗਬੀਰ ਸਿੰਘ ਸੋਖੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਸ਼ਾਮਿਲ ਹੋਏ। ਇਸ ਮੌਕੇ ਜਥੇਦਾਰ ਆਲਮਗੀਰ ਨੇ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ 31 ਅਗਸਤ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਪਹੁੰਚੇਗਾ ਅਤੇ ਰਾਤਰੀ ਵਿਸ਼ਰਾਮ ਉਪਰੰਤ 1 ਸਤੰਬਰ ਨੂੰ ਅਗਲੇ ਪੜਾਅ ਦੀ ਰਵਾਨਗੀ ਹੋਵੇਗੀ। ਇਸ ਮੌਕੇ ਪੀਰੀ ਪੀਰੀ ਖ਼ਾਲਸਾ ਮਾਰਚ ਦੇ ਸਵਾਗਤ, ਰਿਹਾਇਸ਼ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਦੀ ਰੂਪਰੇਖਾ ਤਿਆਰ ਕਰਨ ਸਬੰਧੀ ਭਰਵਾਂ ਵਿਚਾਰ-ਵਟਾਂਦਰਾ ਕੀਤਾ ਗਿਆ। ਮੈਂਬਰ ਜਥੇਦਾਰ ਆਲਮਗੀਰ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਕੇ ਸਿੱਖ ਪੰਥ ਨੂੰ ਮੀਰੀ-ਪੀਰੀ ਦਾ ਸਿਧਾਂਤ ਬਖ਼ਸ਼ਿਸ਼ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਸਿੱਖ ਕੌਮ ਲਈ ਸਰਵਉੱਚ ਅਸਥਾਨ ਹੈ। ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸ਼ਰਧਾ, ਸਤਿਕਾਰ ਅਤੇ ਸਮਰਪਣ ਦੀ ਭਾਵਨਾ ਰੱਖਦਾ ਹੈ। ਉਨ੍ਹਾਂ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ 31 ਅਗਸਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਪਹੁੰਚ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਵੱਧ ਚੜ ਕੇ ਸਵਾਗਤ ਕਰੀਏ। ਮੀਟਿੰਗ ਮੌਕੇ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਸਰਬਜੀਤ ਸਿੰਘ ਛਾਪਾ, ਰਿਕਾਰਡ ਕੀਪਰ ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਖੱਟੜਾ, ਭਾਈ ਬਘੇਲ ਸਿੰਘ, ਜਰਨੈਲ ਸਿੰਘ, ਪ੍ਰਧਾਨ ਲਵਪ੍ਰੀਤ ਸਿੰਘ ਗਿੱਲ, ਨਗਿੰਦਰ ਸਿੰਘ, ਪ੍ਰਧਾਨ ਬਲਜੀਤ ਸਿੰਘ, ਗੁਰਜੀਤ ਸਿੰਘ ਲਹਿਰਾ, ਰਘਵੀਰ ਸਿੰਘ ਥਰੀਕੇ, ਸੁਖਦਰਸ਼ਨ ਸਿੰਘ ਪੋਹੀੜ, ਗੁਰਲਾਭ ਸਿੰਘ, ਪ੍ਰਚਾਰਕ ਨਵਰੂਪ ਸਿੰਘ, ਸਰਬਜੀਤ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਆਪਣੀ ਜਥੇਬੰਦਕ ਤਾਕਤ ਨੂੰ ਲਗਾਤਾਰ ਮਜ਼ਬੂਤ ਕਰ ਰਿਹਾ ਹੈ-ਡੱਲਾ, ਸਿੰਮਕ ਅਗਲੀ ਖ਼ਬਰ ਐਨ.ਐਸ.ਪੀ.ਐਸ. ਦੇ ਵਿਦਿਆਰਥੀਆਂ ਨੇ ਟੈਕਮੰਥਨ ਵਿਚ ਪ੍ਰਾਪਤ ਕੀਤਾ ਤੀਜਾ ਸਥਾਨ
Ad Position 24