24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ਼੍ਰੋਮਣੀ ਅਕਾਲੀ ਦਲ (ਬ) ਆਪਣੀ ਜਥੇਬੰਦਕ ਤਾਕਤ ਨੂੰ ਲਗਾਤਾਰ ਮਜ਼ਬੂਤ ਕਰ ਰਿਹਾ ਹੈ-ਡੱਲਾ, ਸਿੰਮਕ

ਇਆਲੀ/ਥਰੀਕੇ, 24 ਅਗਸਤ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਵੀ ਆਪਣੀਆਂ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ 2027 ਦੀਆਂ ਚੋਣਾਂ ਲਈ ਪਿੰਡ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਆਪਣਾ ਸੰਗਠਨ ਮਜ਼ਬੂਤ ਕਰਨ ਵਿਚ ਜੁਟੀ ਹੋਈ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਪੂਰੀ ਤਿਆਰੀ ਨਾਲ ਮੈਦਾਨ ਵਿਚ ਉਤਰੇਗੀ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਪ੍ਰੈੱਸ ਵਾਰਤਾ ਦੌਰਾਨ। ਤਸਵੀਰ-ਮਨਜੀਤ ਸਿੰਘ ਦੁੱਗਰੀ 25-08-2026
ਇਆਲੀ/ਥਰੀਕੇ, 24 ਅਗਸਤ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਵੀ ਆਪਣੀਆਂ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ 2027 ਦੀਆਂ ਚੋਣਾਂ ਲਈ ਪਿੰਡ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਆਪਣਾ ਸੰਗਠਨ ਮਜ਼ਬੂਤ ਕਰਨ ਵਿਚ ਜੁਟੀ ਹੋਈ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਪੂਰੀ ਤਿਆਰੀ ਨਾਲ ਮੈਦਾਨ ਵਿਚ ਉਤਰੇਗੀ। ਬੀਤੇ ਦਿਨੀਂ ਕੀਤੀ ਇਕ ਪ੍ਰੈੱਸ ਵਾਰਤਾ ਦੌਰਾਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਕਿਸੇ ਵੀ ਸਿਆਸੀ ਸਮੀਕਰਨ ਦੀ ਉਡੀਕ ਵਿਚ ਹੱਥ ‘ਤੇ ਹੱਥ ਧਰ ਕੇ ਨਹੀਂ ਬੈਠਾ, ਸਗੋਂ ਆਪਣੀ ਜਥੇਬੰਦਕ ਤਾਕਤ ਨੂੰ ਲਗਾਤਾਰ ਮਜ਼ਬੂਤ ਕਰ ਰਿਹਾ ਹੈ। ਹਲਕਾ ਗਿੱਲ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਉਣ ਵਾਲੀ ਚੋਣ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਿੱਲ ਦੇ ਲੋਕਾਂ ਨਾਲ ਜੁੜੇ ਮੁੱਦੇ-ਸੜਕਾਂ, ਸੀਵਰੇਜ, ਪਾਣੀ ਦੀ ਨਿਕਾਸੀ, ਰੁਜ਼ਗਾਰ, ਨਸ਼ਿਆਂ ਦੀ ਸਮੱਸਿਆ ਅਤੇ ਵਿਕਾਸ-ਪਾਰਟੀ ਦੀ ਮੁਹਿੰਮ ਦਾ ਮੁੱਖ ਕੇਂਦਰ ਰਹਿਣਗੇ। ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਹੱਕਾਂ ਤੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਗਠਨ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਵਰਕਰਾਂ ਵਿਚ 2027 ਨੂੰ ਲੈ ਕੇ ਉਤਸ਼ਾਹ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਤਾਲਮੇਲ ਨਾਲ ਪਿੰਡ-ਪਿੰਡ ਅਤੇ ਬੂਥ-ਬੂਥ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। 2027 ਦੀ ਚੋਣ ਵਿਚ ਗਿੱਲ ਦੀ ਸਿਆਸੀ ਤਸਵੀਰ ਕਈ ਪੱਖਾਂ ਤੋਂ ਬਦਲਦੀ ਨਜ਼ਰ ਆ ਰਹੀ ਹੈ, ਪਰ ਸ਼੍ਰੋਮਣੀ ਅਕਾਲੀ ਦਲ (ਬ) ਆਪਣੀ ਜਥੇਬੰਦਕ ਤਾਕਤ ਅਤੇ ਲੋਕਾਂ ਦੇ ਭਰੋਸੇ ਦੇ ਆਧਾਰ ’ਤੇ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਉਤਰਨ ਲਈ ਤਿਆਰ ਹੈ।
Ad Position 22
No active advertisement
ਪਿਛਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਲਈ ਭਾਜਪਾ ਨੇ ਕੌਂਸਲਰ ਰੁਚੀ ਗੁਲਾਟੀ ’ਤੇ ਲਾਈ ਮੋਹਰ ਅਗਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਸੰਬੰਧੀ ਅਹਿਮ ਬੈਠਕ ਹੋਈ
Ad Position 24