ਵਿੱਤ ਤੇ ਠੇਕਾ ਕਮੇਟੀ ਲਈ ਭਾਜਪਾ ਨੇ ਕੌਂਸਲਰ ਰੁਚੀ ਗੁਲਾਟੀ ’ਤੇ ਲਾਈ ਮੋਹਰ
ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਲਈ ਭਾਰਤੀ ਜਨਤਾ ਪਾਰਟੀ ਨੇ ਆਪਣਾ ਉਮੀਦਵਾਰ ਤੈਅ ਕਰ ਦਿੱਤਾ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਪਾਰਟੀ ਦੇ ਕੋਰ ਗਰੁੱਪ ਮੈਂਬਰਾਂ ਅਤੇ ਸਾਰੇ ਕੌਂਸਲਰਾਂ ਦੀ ਮੌਜੂਦਗੀ ਵਿਚ ਕੌਂਸਲਰ ਰੂਚੀ ਗੁਲਾਟੀ ਦੇ ਨਾਂਅ ’ਤੇ ਸਰਬਸੰਮਤੀ ਨਾਲ ਮੋਹਰ ਲਗਾਈ ਗਈ।
ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਲਈ ਭਾਰਤੀ ਜਨਤਾ ਪਾਰਟੀ ਨੇ ਆਪਣਾ ਉਮੀਦਵਾਰ ਤੈਅ ਕਰ ਦਿੱਤਾ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਪਾਰਟੀ ਦੇ ਕੋਰ ਗਰੁੱਪ ਮੈਂਬਰਾਂ ਅਤੇ ਸਾਰੇ ਕੌਂਸਲਰਾਂ ਦੀ ਮੌਜੂਦਗੀ ਵਿਚ ਕੌਂਸਲਰ ਰੂਚੀ ਗੁਲਾਟੀ ਦੇ ਨਾਂਅ ’ਤੇ ਸਰਬਸੰਮਤੀ ਨਾਲ ਮੋਹਰ ਲਗਾਈ ਗਈ। ਸੁਨੀਲ ਮੌਦਗਿਲ ਨੇ ਕਿਹਾ ਕਿ ਭਾਜਪਾ ਸ਼ਹਿਰ ਦੇ ਵਿਕਾਸ, ਪਾਰਦਰਸ਼ਤਾ ਅਤੇ ਲੋਕ ਹਿਤਾਂ ਨੂੰ ਹਮੇਸ਼ਾ ਤਰਜੀਹ ਦਿੰਦੀ ਹੈ। ਉਨ੍ਹਾਂ ਕਿਹਾ ਕਿ ਵਿੱਤ ਤੇ ਠੇਕਾ ਕਮੇਟੀ ਵਿਚ ਰੁਚੀ ਗੁਲਾਟੀ ਸ਼ਹਿਰਵਾਸੀਆਂ ਨਾਲ ਜੁੜੇ ਮੁੱ ਦਿਆਂ ਨੂੰ ਮਜ਼ਬੂਤੀ ਨਾਲ ਚੁੱਕਣ ਦੇ ਨਾਲ-ਨਾਲ ਨਗਰ ਨਿਗਮ ਦੇ ਵਿਕਾਸ ਕਾਰਜਾਂ ਅਤੇ ਵਿੱਤੀ ਮਾਮਲਿਆਂ ਵਿਚ ਜ਼ਿੰਮੇਵਾਰ ਤੇ ਪਾਰਦਰਸ਼ੀ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਕੌਂਸਲਰ ਦਲ ਦਾ ਮੁੱਖ ਉਦੇਸ਼ ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣਾ ਅਤੇ ਲੋਕਾਂ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਕਰਵਾਉਣਾ ਹੈ। ਭਾਜਪਾ ਨਗਰ ਨਿਗਮ ਵਿਚ ਰਚਨਾਤਮਕ ਦੇ ਮਜ਼ਬੂਤ ਵਿਰੋਧੀ ਭੂਮਿਕਾ ਨਿਭਾਉਂਦਿਆਂ ਸ਼ਹਿਰ ਵਾਸੀਆਂ ਦੇ ਹਿਤਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਕੌਂਸਲਰ ਦਲ ਦੀ ਆਗੂ ਪੂਨਮ ਰੱਤੜਾ, ਸੁਮਨ ਵਰਮਾ, ਪੱਲਵੀ, ਵਿਪਨ ਵਿਨਾਇਕ, ਅਨਿਲ ਭਾਰਦਵਾਜ, ਹੈਪੀ ਸ਼ੇਰਪੁਰੀਆ, ਕ੍ਰਾਂਤੀ, ਰੋਹਿਤ ਸਿੱਕਾ, ਗੌਰਵਜੀਤ ਗੋਰਾ, ਸਿਮਰਨਜੀਤ ਸੀਮੂ, ਰੂਬੀ ਗੋਰੀਆਨ, ਰਾਜੇਸ਼ ਮਿਸ਼ਰਾ, ਮੁਕੇਸ਼ ਖੱਤਰੀ, ਇੰਦਰ ਅਗਰਵਾਲ, ਦਵਿੰਦਰ ਜੱਗੀ, ਦੀਕਸ਼ਾ ਬਤਰਾ, ਰਵੀ ਬਤਰਾ, ਕਸ਼ਿਸ਼ ਰੱਤੜਾ ਸਮੇਤ ਪਾਰਟੀ ਦੇ ਹੋਰ ਅਹੁਦੇਦਾਰ ਹਾਜ਼ਰ ਸਨ।