26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਅੱਜ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ

ਲੁਧਿਆਣਾ, 25 ਅਗਸਤ (ਡਾ. ਤਰਲੋਚਨ ਸਿੰਘ)-ਆਮ ਆਦਮੀ ਕਲੀਨਿਕ ਜੁਆਇੰਟ ਫ਼ਰੰਟ ਦੇ ਸੱਦੇ ’ਤੇ ਅੱਜ ਤੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਅਣਮਿਥੇ ਸਮੇਂ ਲਈ ਹੜਤਾਲ ਤੇ ਰਹਿਣਗੇ, ਜਿਸ ਨਾਲ ਓ.

Ad Position 21
No active advertisement
ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਡਾ. ਤਰਲੋਚਨ ਸਿੰਘ)-ਆਮ ਆਦਮੀ ਕਲੀਨਿਕ ਜੁਆਇੰਟ ਫ਼ਰੰਟ ਦੇ ਸੱਦੇ ’ਤੇ ਅੱਜ ਤੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਅਣਮਿਥੇ ਸਮੇਂ ਲਈ ਹੜਤਾਲ ਤੇ ਰਹਿਣਗੇ, ਜਿਸ ਨਾਲ ਓ.ਪੀ.ਡੀ. ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਜ਼ਿਲ੍ਹੇ ਵਿਚ ਕੁੱਲ 131 ਆਮ ਆਦਮੀ ਕਲੀਨਿਕ ਹਨ। ਇਹਨਾਂ ਕਲੀਨਿਕਾਂ ਵਿਚ 353 ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਕੰਮ ਕਰ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿਚ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ਼ ਇਲਾਜ ਲਈ ਆਉਂਦੇ ਹਨ। ਫ਼ਰੰਟ ਦੀਆਂ ਮੁੱਖ ਮੰਗਾਂ ਵਿਚ ਕਰਮਚਾਰੀਆਂ ਨੂੰ ਪੱਕੇ ਕਰਨਾ, ਮੈਡੀਕਲ ਛੁੱਟੀ, ਐਮਰਜੈਂਸੀ ਛੁੱਟੀ ਆਦਿ ਸ਼ਾਮਿਲ ਹਨ। ਫ਼ਰੰਟ ਦੇ ਆਗੂ ਮਨਮੋਹਨ ਸ਼ਰਮਾ ਨੇ ਦੱਸਿਆ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਆਮ ਆਦਮੀ ਕਲੀਨਿਕਾਂ ਦੇ ਸਮੂਹ ਕਰਮਚਾਰੀ ਹੜਤਾਲ ਤੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦਾ ਮਹਾਂ-ਸੰਗਰਾਮ ਭਲਕੇ-ਆਗੂ
Ad Position 24