26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਿਸ਼ਨ ਸੇਵਾ ਫਾਊਂਡੇਸ਼ਨ ਵਲੋਂ “13-13 ਐਂਬੂਲੈਂਸ ਸੇਵਾ” ਦੀ ਸ਼ੁਰੂਆਤ

ਲੁਧਿਆਣਾ, 25 ਅਗਸਤ (ਡਾ. ਤਰਲੋਚਨ ਸਿੰਘ)-ਮਿਸ਼ਨ ਸੇਵਾ ਫਾਊਂਡੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 13–13 ਸੰਕਲਪ ਤੋਂ ਪ੍ਰੇਰਿਤ ਹੋ ਕੇ ਲੁਧਿਆਣਾ ਵਾਸੀਆਂ ਲਈ “13–13 ਐਂਬੂਲੈਂਸ ਸੇਵਾ” ਦੀ ਸ਼ੁਰੂਆਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਡਾ. ਤਰਲੋਚਨ ਸਿੰਘ)-ਮਿਸ਼ਨ ਸੇਵਾ ਫਾਊਂਡੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 13–13 ਸੰਕਲਪ ਤੋਂ ਪ੍ਰੇਰਿਤ ਹੋ ਕੇ ਲੁਧਿਆਣਾ ਵਾਸੀਆਂ ਲਈ “13–13 ਐਂਬੂਲੈਂਸ ਸੇਵਾ” ਦੀ ਸ਼ੁਰੂਆਤ ਕੀਤੀ ਗਈ। ਇਸ ਐਂਬੂਲੈਂਸ ਸੇਵਾ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਸਰਕਟ ਹਾਊਸ ਵਿਖੇ ਕੀਤਾ ਗਿਆ। ਇਸ ਮੌਕੇਉ ਹਿਮਾਂਸ਼ੂ ਜੈਨ ਨੇ ਮਿਸ਼ਨ ਸੇਵਾ ਫਾਊਂਡੇਸ਼ਨ ਵਲੋਂ ਸ਼ੁਰੂ ਕੀਤੇ ਇਸ ਮਨੁੱਖਤਾ ਦੀ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦਾ ਸਭ ਤੋਂ ਵੱਡਾ ਮਕਸਦ ਲੋੜਵੰਦ ਵਿਅਕਤੀ ਤੱਕ ਸਮੇਂ ਸਿਰ ਮਦਦ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ 13 ਰੁਪਏ ਵਿਚ ਐਂਬੂਲੈਂਸ ਸੇਵਾ ਦੇਣ ਦਾ ਸੰਕਲਪ ਇੱਕ ਸਰਾਹੁਣਯੋਗ ਅਤੇ ਲੋਕ-ਹਿਤੈਸ਼ੀ ਉਪਰਾਲਾ ਹੈ। ਉਨ੍ਹਾਂ ਨੇ ਮਿਸ਼ਨ ਸੇਵਾ ਫਾਊਂਡੇਸ਼ਨ ਦੇ ਸਮੂਹ ਮੈਂਬਰਾਂ ਅਤੇ ਸੇਵਾਦਾਰਾਂ ਨੂੰ ਇਸ ਪ੍ਰੋਜੈਕਟ ਦੀ ਸ਼ੁਰੂਆਤ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸੇਵਾਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਮਿਸ਼ਨ ਸੇਵਾ ਫਾਊਂਡੇਸ਼ਨ ਵਲੋਂ ਇਸ ਪ੍ਰੋਜੈਕਟ ਅਧੀਨ ਗਰਭਵਤੀ ਮਹਿਲਾਵਾਂ ਅਤੇ ਹਾਦਸਿਆਂ ਵਿਚ ਜ਼ਖ਼ਮੀ ਵਿਅਕਤੀਆਂ ਲਈ ਘਰ ਤੋਂ ਹਸਪਤਾਲ ਤੱਕ ਮੁਫ਼ਤ ਐਂਬੂਲੈਂਸ ਸੇਵਾ ਪ੍ਰਦਾਨ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਫਾਊਂਡੇਸ਼ਨ ਅਨੁਸਾਰ ਗਰਭਵਤੀ ਮਹਿਲਾਵਾਂ ਨੂੰ ਜਣੇਪੇ ਜਾਂ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਘਰ ਤੋਂ ਹਸਪਤਾਲ ਤੱਕ ਪਹੁੰਚਾਉਣ ਲਈ ਅਤੇ ਸੜਕ ਹਾਦਸਿਆਂ ਵਿਚ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਲਈ ਇਹ ਸੇਵਾ ਮੁਫ਼ਤ ਉਪਲਬਧ ਕਰਵਾਈ ਜਾਵੇਗੀ। ਇਸ ਦਾ ਉਦੇਸ਼ ਐਮਰਜੈਂਸੀ ਸਮੇਂ ਕੀਮਤੀ ਸਮਾਂ ਬਚਾਉਣਾ ਅਤੇ ਲੋੜਵੰਦ ਵਿਅਕਤੀਆਂ ਨੂੰ ਸਮੇਂ ਸਿਰ ਹਸਪਤਾਲ ਤੱਕ ਪਹੁੰਚਾਉਣ ਵਿਚ ਮਦਦ ਕਰਨਾ ਹੈ। ਲੋੜ ਪੈਣ ’ਤੇ ਲੋਕ ਇਸ 13–13 ਐਂਬੂਲੈਂਸ ਸੇਵਾ ਹੈਲਪਲਾਈਨ 95176-61984 ਨੰਬਰ ’ਤੇ ਸੰਪਰਕ ਕਰਕੇ ਐਂਬੂਲੈਂਸ ਸੇਵਾ ਲਈ ਸਹਾਇਤਾ ਲੈ ਸਕਦੇ ਹਨ। ਇਸ ਮੌਕੇ ਫਾਊਂਡਰ ਇਸ਼ਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਵਰਿੰਦਰਪਾਲ ਸਿੰਘ, ਜੱਥੇਦਾਰ ਬਲਜੀਤ ਸਿੰਘ ਕਾਲਾਨੰਗਲ, ਮਹਿਕਪ੍ਰੀਤ ਸਿੰਘ, ਨਿਹੰਗ ਗੁਰਵਿੰਦਰ ਸਿੰਘ, ਨਿਹੰਗ ਪਰਮਜੀਤ ਸਿੰਘ , ਸੰਦੀਪ ਸਿੰਘ ਬੈਂਸ, ਕਵਲਪ੍ਰੀਤ ਸਿੰਘ ਜੱਗੀ, ਗੁਰਪ੍ਰੀਤ ਕੌਰ, ਪ੍ਰੀਤੀ ਅਰੋੜਾ, ਪਰਮਦੀਪ ਸਿੰਘ ਖ਼ਾਲਸਾ, ਤਰਨਜੋਤ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਮੁੱਖ ਉਦੇਸ਼ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ... ਅਗਲੀ ਖ਼ਬਰ ਵਿੱਤ ਅਤੇ ਠੇਕਾ ਕਮੇਟੀ ਦੀਆਂ 2 ਸੀਟਾਂ ਲਈ ਨਿਗਮ ਹਾਊਸ ’ਚ ਭਾਰੀ ਹੰਗਾਮਾ
Ad Position 24