ਕੈਮਿਸਟ ਦੀ ਦੁਕਾਨ ’ਤੇ ਛਾਪਾਮਾਰੀ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ
ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਡਰੱਗ ਕੰਟਰੋਲ ਮਹਿਕਮੇ ਵਲੋਂ ਮੋਤੀ ਨਗਰ ਵਿਚ ਇਕ ਕੈਮਿਸਟ ਦੀ ਦੁਕਾਨ ’ਤੇ ਛਾਪਾਮਾਰੀ ਕਰਕੇ 49 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਦੁਕਾਨ ਦੇ ਮਾਲਕ ਨੂੰ ਕਾਬੂ ਕਰ ਲਿਆ ਹੈ।
ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਡਰੱਗ ਕੰਟਰੋਲ ਮਹਿਕਮੇ ਵਲੋਂ ਮੋਤੀ ਨਗਰ ਵਿਚ ਇਕ ਕੈਮਿਸਟ ਦੀ ਦੁਕਾਨ ’ਤੇ ਛਾਪਾਮਾਰੀ ਕਰਕੇ 49 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਦੁਕਾਨ ਦੇ ਮਾਲਕ ਨੂੰ ਕਾਬੂ ਕਰ ਲਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਪਵਨ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਇਹ ਕਾਰਵਾਈ ਡਰੱਗ ਕੰਟਰੋਲ ਅਫ਼ਸਰ ਇੰਸਪੈਕਟਰ ਨਵਦੀਪ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਕਥਿਤ ਦੋਸ਼ੀ ਆਪਣੇ ਪਵਨ ਮੈਡੀਕਲ ਹਾਲ ’ਤੇ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਹੈ, ਜਦੋਂ ਉੱਥੇ ਚੈਕਿੰਗ ਕੀਤੀ ਗਈ ਤਾਂ 49 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵਲੋਂ ਇਸ ਮਾਮਲੇ ਵਿਚ ਉਕਤ ਕਥਿਤ ਦੋਸ਼ੀ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।