ਆਮ ਆਦਮੀ ਕਲੀਨਿਕ ਦੇ ਡਾਕਟਰਾਂ ਅਤੇ ਸਟਾਫ ਨੇ ਕੀਤੀ ਹੜਤਾਲ
ਲਾਡੋਵਾਲ, 25 ਅਗਸਤ (ਬਲਬੀਰ ਸਿੰਘ ਰਾਣਾ)- ਆਮ ਆਦਮੀ ਕਲੀਨਿਕ ਲਾਡੋਵਾਲ ਜਿੱਥੇ ਰੋਜਾਨਾ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੇ 100 ਤੋਂ 150 ਮਰੀਜ਼ ਆਪਣੇ ਦੁੱਖਾਂ ਤੋਂ ਛੁਟਕਾਰਾ ਪਾਉਣ ਲਈ ਦਵਾਈਆਂ ਲੈਂਦੇ ਹਨ, ਕਿਉਂਕਿ ਲਾਡੋਵਾਲ ਆਮ ਆਦਮੀ ਕਲੀਨਿਕ ਦਾ ਕਈ ਪਿੰਡ ਲਾਭ ਉਠਾ ਰਹੇ ਹਨ l ਆਮ ਆਦਮੀ ਕਲੀਨਿਕ ਦੇ ਡਾਕਟਰ ਅਤੇ ਸਟਾਫ ਵੱਲੋਂ ਹੜਤਾਲ ਤੇ ਚਲੇ ਜਾਣ ਕਾਰਨ ਇਲਾਕੇ ਦੇ ਮਰੀਜਾਂ ਨੂੰ ਦਵਾਈਆਂ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ l ਭਰੋਸੇ ਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਆਮ ਆਦਮੀ ਦੀ ਸਰਕਾਰ ਨੇ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਅਤੇ ਸਟਾਫ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਾ ਕਰਨ ਕਰਕੇ ਡਾਕਤਰ ਅਤੇ ਸਟਾਫ ਕਲੀਨਿਕ ਬੰਦ ਕਰਕੇ ਹੜਤਾਲ ਤੇ ਚਲੇ ਗਏ ਹਨ, ਤਾਂ ਜੋ ਪੰਜਾਬ ਸਰਕਾਰ ਉਨਾਂ ਦੀਆਂ ਹੱਕੀ ਮੰਗਾਂ ਨੂੰ ਜਲਦ ਪੂਰਾ ਕਰ ਸਕੇ l ਕਿਉਂਕਿ ਮੁਲਾਜ਼ਮਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਾਇਨਾਤ ਕਰਨ ਸਮੇਂ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਜ ਤੱਕ ਪੂਰਾ ਨਹੀਂ ਕਰ ਸਕੀ l