25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭੂਮੀ ਵਿਗਿਆਨ ਵਿਭਾਗ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਕੀਤਾ ਸਵਾਗਤ

ਲੁਧਿਆਣਾ, 25 ਅਗਸਤ (ਜਸਵਿੰਦਰ ਸਿੰਘ)-ਬੀਤੇ ਦਿਨੀਂ ਪੀ. ਏ.

Ad Position 21
No active advertisement
ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਜਸਵਿੰਦਰ ਸਿੰਘ)-ਬੀਤੇ ਦਿਨੀਂ ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਦੇ ਸਾਇਲਜ਼ ਕਲੱਬ ਵਲੋਂ ਵਿਭਾਗ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰਜ਼ ਪਾਰਟੀ ਆਯੋਜਿਤ ਕੀਤੀ ਗਈ। ਇਸ ਵਿਚ 90 ਦੇ ਕਰੀਬ ਪੋਸਟ ਗ੍ਰੈਜੂਏਟ ਅਤੇ ਡਾਕਟਰਲ ਵਿਦਿਆਰਥੀਆਂ ਤੋਂ ਇਲਾਵਾ 30 ਦੇ ਕਰੀਬ ਵਿਭਾਗੀ ਅਧਿਆਪਕ ਸ਼ਾਮਿਲ ਹੋਏ। ਸਵਾਗਤ ਦੇ ਸ਼ਬਦ ਵਿਭਾਗ ਦੇ ਮੁਖੀ ਡਾ. ਰਾਜੀਵ ਸਿੱਕਾ ਨੇ ਕਹੇ। ਉਨ੍ਹਾਂ ਨੇ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਇਤਿਹਾਸ ਦਾ ਬਣਨ ’ਤੇ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਦੇ ਕਈ ਉੱਘੇ ਮਾਹਿਰ ਸ਼ਾਮਿਲ ਹੋਏ, ਜਿਨ੍ਹਾਂ ਵਿਚ ਡਾ. ਜੀ.ਪੀ.ਐਸ. ਸੋਢੀ, ਡਾ. ਓ.ਪੀ. ਚੌਧਰੀ, ਡਾ. ਧਨਵਿੰਦਰ ਸਿੰਘ, ਡਾ. ਕੇ.ਬੀ. ਸਿੰਘ ਆਦਿ ਪ੍ਰਮੁੱਖ ਹਨ। ਇਸ ਦੌਰਾਨ ਵਿਦਿਆਰਥੀਆਂ ਨੇ ਸੰਗੀਤ ਅਤੇ ਨਾਚ ਵੰਨਗੀਆਂ ਰਾਹੀਂ ਆਪਣੀ ਕਲਾ ਦਾ ਮੁਜ਼ਾਹਰਾ ਕਰਦਿਆਂ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਮਿਸਟਰ ਫਰੈਸ਼ਰ ਨਵਜੋਤ ਸਿੰਘ ਅਤੇ ਮਿਸ ਫਰੈਸ਼ਰ ਮਿਸ. ਸਨੇਹਾ ਨੂੰ ਚੁਣਿਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਕ ਥਾਂ ’ਤੇ ਲਿਆ ਕੇ ਇਹ ਸਮਾਗਮ ਸਦਭਾਵਨਾ ਦਾ ਕੇਂਦਰ ਬਣਿਆ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ. ਦੀ ਦਿੱਲੀ ਦੀ ਬਦਲਾਅ ਰੈਲੀ ਲਈ ਵਰਕਰਾਂ ’ਚ ਭਾਰੀ ਉਤਸ਼ਾਹ-ਐਮ.ਐਸ. ਭਾਟੀਆ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਸੱਤ ਮੋਬਾਈਲ ਬਰਾਮਦ
Ad Position 24