28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਸਾਈਕਲਿੰਗ ਮੁਕਾਬਲੇ 26 ਤੇ 29 ਅਗਸਤ ਨੂੰ

ਲੁਧਿਆਣਾ, 26 ਅਗਸਤ (ਜਸਵਿੰਦਰ ਸਿੰਘ)-ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਸੀਨੀਅਰ, ਜੂਨੀਅਰ, ਸਬ-ਜੂਨੀਅਰ ਅਤੇ ਯੂਥ ਵਰਗ (ਲੜਕੇ ਤੇ ਲੜਕੀਆਂ) ਦੇ ਜ਼ਿਲ੍ਹਾ ਪੱਧਰੀ ਮਾਊਂਟੇਨ ਟੈਰਿਨ ਬਾਈਕ ਸਾਈਕਲਿੰਗ ਮੁਕਾਬਲੇ ਸੂਬੇ ਵਿਚ ਛੇ ਨਿਰਧਾਰਿਤ ਸਥਾਨਾਂ ’ਤੇ ਕਰਵਾਏ ਜਾਣਗੇ। ਇਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਤੋਂ ਮਾਨਤਾ ਪ੍ਰਾਪਤ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੀ ਆਨਲਾਈਨ ਮੀਟਿੰਗ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਦੀ ਅਗਵਾਈ ਵਿਚ ਹੋਈ।

Ad Position 21
No active advertisement
ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਜਸਵਿੰਦਰ ਸਿੰਘ)-ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਸੀਨੀਅਰ, ਜੂਨੀਅਰ, ਸਬ-ਜੂਨੀਅਰ ਅਤੇ ਯੂਥ ਵਰਗ (ਲੜਕੇ ਤੇ ਲੜਕੀਆਂ) ਦੇ ਜ਼ਿਲ੍ਹਾ ਪੱਧਰੀ ਮਾਊਂਟੇਨ ਟੈਰਿਨ ਬਾਈਕ ਸਾਈਕਲਿੰਗ ਮੁਕਾਬਲੇ ਸੂਬੇ ਵਿਚ ਛੇ ਨਿਰਧਾਰਿਤ ਸਥਾਨਾਂ ’ਤੇ ਕਰਵਾਏ ਜਾਣਗੇ। ਇਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਤੋਂ ਮਾਨਤਾ ਪ੍ਰਾਪਤ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੀ ਆਨਲਾਈਨ ਮੀਟਿੰਗ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਲਏ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜਨਰਲ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ ਲੁਧਿਆਣਾ ਪੀ.ਏ.ਯੂ. ਵਿਖੇ 29 ਅਗਸਤ, 2026 ਨੂੰ ਲੁਧਿਆਣਾ, ਮੋਗਾ, ਫ਼ਿਰੋਜ਼ਪੁਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਸਾਈਕਲਿਸਟਾਂ ਲਈ ਮੁਕਾਬਲੇ ਹੋਣਗੇ। ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਸਾਈਕਲਿੰਗ ਮੁਕਾਬਲਿਆਂ ਵਿਚ ਭਾਗ ਲੈਣ ਦੇ ਇੱਛੁਕ ਸਾਰੇ ਸਾਈਕਲਿਸਟਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਹੈ, ਜਿਹੜੀ ਕਿ ਮੌਕੇ ‘ਤੇ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਫਾਰਮ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਅਧਿਕਾਰਤ ਫੇਸ ਬੁੱਕ ਪੇਜ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਸਾਈਕਲਿਸਟਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਫਾਰਮ ਡਾਊਨਲੋਡ ਕਰਕੇ ਉਸ ਵਿਚ ਮੰਗੀ ਗਈ ਸਾਰੀ ਜਾਣਕਾਰੀ ਭਰਨ ਅਤੇ ਲੋੜੀਂਦੇ ਵੇਰਵਿਆਂ ਸਮੇਤ ਮੌਕੇ ‘ਤੇ ਜਮਾਂ ਕਰਵਾਉਣ। ਸਾਈਕਲਿਸਟਾਂ ਨੂੰ ਇਹ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ ਕਿ ਮੁਕਾਬਲੇ ਵਿਚ ਹਿੱਸਾ ਲੈਣ ਤੋਂ ਪਹਿਲਾਂ ਉਨ੍ਹਾਂ ਦੀ ਰਜਿਸਟ੍ਰੇਸ਼ਨ ਮੁਕੰਮਲ ਹੋ ਚੁੱਕੀ ਹੋਵੇ, ਕਿਉਂਕਿ ਸਿਰਫ਼ ਵਿਧੀਵਤ ਰਜਿਸਟਰਡ ਭਾਗੀਦਾਰਾਂ ਨੂੰ ਹੀ ਸਬੰਧਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਹੋਵੇਗੀ। ਮੁਕਾਬਲਿਆਂ ਦੇ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਥਾਨਾਂ ’ਤੇ ਤਜਰਬੇਕਾਰ ਤਕਨੀਕੀ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵਰਕਰਜ਼ ਫੈਡਰੇਸ਼ਨ ਅੱਜ ਦੀ ਹੜਤਾਲ ਦਾ ਸਮਰਥਨ ਦੇਵੇਗੀ-ਪ੍ਰਧਾਨ ਸਵਰਨ ਸਿੰਘ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ 318ਵਾਂ ਮਿਲਾਪ ਦਾ ਦਿਹਾੜਾ ਮਨਾਏਗੀ-ਬਾਵਾ
Ad Position 24