27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਰਤ ਸਰਕਾਰ ਵਲੋਂ ਸੁਖਵਿੰਦਰ ਸਿੰਘ ਬਿੰਦਰਾ ਦੂਜੀ ਵਾਰ ਐਨ.ਆਈ.ਐਸ.ਡੀ. ਦੇ ਮੈਂਬਰ ਨਿਯੁਕਤ

ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕੇਂਦਰ ਸਰਕਾਰ ਨੇ ਸੁਖਵਿੰਦਰ ਸਿੰਘ ਬਿੰਦਰਾ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਧਿਆਨ ਵਿਚ ਰੱਖਦਿਆਂ ਦੂਜੀ ਵਾਰ ਐਨ. ਆਈ.

Ad Position 21
No active advertisement
ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕੇਂਦਰ ਸਰਕਾਰ ਨੇ ਸੁਖਵਿੰਦਰ ਸਿੰਘ ਬਿੰਦਰਾ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਧਿਆਨ ਵਿਚ ਰੱਖਦਿਆਂ ਦੂਜੀ ਵਾਰ ਐਨ.ਆਈ.ਐਸ.ਡੀ. ਦਾ ਮੈਂਬਰ ਨਿਯੁਕਤ ਕੀਤਾ ਹੈ। ਸੁਖਵਿੰਦਰ ਸਿੰਘ ਬਿੰਦਰਾ ਇਸ ਸਮੇਂ ਮੈਂਬਰ, ਐਨ.ਆਈ.ਐਸ.ਡੀ. ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ, ਐਨ.ਸੀ.ਸੀ.ਡੀ.ਆਰ., ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਭਾਰਤ ਸਰਕਾਰ ਵਜੋਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਕੇਂਦਰ ਸਰਕਾਰ ਵਲੋਂ ਉਨ੍ਹਾਂ ਦੇ ਕਾਰਜਕਾਲ ਵਿਚ ਕੀਤਾ ਗਿਆ ਇਹ ਵਾਧਾ ਉਨ੍ਹਾਂ ਦੇ ਕੰਮਕਾਜ ਅਤੇ ਸਮਾਜਿਕ ਖੇਤਰ ਵਿਚ ਪਾਏ ਯੋਗਦਾਨ ਤੋਂ ਬਾਅਦ ਕੀਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਅਹੁਦੇ ਦੀ ਮਿਆਦ ਵਧਾਉਣ ’ਤੇ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ਼ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦ੍ਰਿੜ੍ਹ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਭਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਾਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਬਕਾਇਆ ਡੀ.ਏ. ਲਈ ਮਹਾਂ ਹੜਤਾਲ ਨੂੰ ਭਾਜਪਾ ਲੁਧਿਆਣਾ ਦਿਹਾਤੀ ਦ... ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24