27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।

Ad Position 21
No active advertisement
ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਦੌਰਾਨ ਭਾਈ ਜਲਵਿੰਦਰ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦਾ ਹਨ। ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਨੂੰ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ ਤਾ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ‘ਤੇ ਭਾਈ ਜਲਵਿੰਦਰ ਸਿੰਘ ਦੇ ਹਜੂਰੀ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ,, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ.ਪੀ. ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਰਛਪਾਲ ਸਿੰਘ ਬੜੂੰਦੀ ਵਾਲੇ ਦਾ ਰੱਖੜੀ ਨੂੰ ਸਮਰਪਿਤ ਗਾਇਆ ਗੀਤ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ-ਗਾਬੜੀਆ ਅਗਲੀ ਖ਼ਬਰ ਦੋ ਥਾਣਾ ਮੁਖੀਆਂ ਦੇ ਤਬਾਦਲੇ
Ad Position 24