27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਾਰ ਦੀ ਖ਼ਰੀਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੰਜ ਖਿਲਾਫ ਕੇਸ ਦਰਜ

ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)- ਕਾਰ ਦੀ ਖਰੀਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪੰਜ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਵਿੰਦਰ ਸਿੰਘ ਗਰੇਵਾਲ ਵਾਸੀ ਮੋਹਾਲੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਅਜੇ ਵਾਸੀ ਮੁਹਾਲੀ ਨਿਰਮਲ ਸਹਿਗਲ, ਅਨਮੋਲ ਸਹਿਗਲ ਵਾਸੀ ਲਾਜਪਤ ਨਗਰ ਦਿੱਲੀ, ਮਨਦੀਪ ਉਰਫ ਮੋਨੂ ਅਤੇ ਪਰਵੀਨ ਖਿਲਾਫ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)- ਕਾਰ ਦੀ ਖਰੀਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪੰਜ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਵਿੰਦਰ ਸਿੰਘ ਗਰੇਵਾਲ ਵਾਸੀ ਮੋਹਾਲੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਅਜੇ ਵਾਸੀ ਮੁਹਾਲੀ ਨਿਰਮਲ ਸਹਿਗਲ, ਅਨਮੋਲ ਸਹਿਗਲ ਵਾਸੀ ਲਾਜਪਤ ਨਗਰ ਦਿੱਲੀ, ਮਨਦੀਪ ਉਰਫ ਮੋਨੂ ਅਤੇ ਪਰਵੀਨ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਲੈਂਡ ਕਰੂਜ਼ਰ ਕਾਰ ਦੀ ਖਰੀਦ ਦੇ ਮਾਮਲੇ ਵਿਚ ਉਸ ਨਾਲ 92 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਸ਼ੱਕੀ ਹਾਲਾਤ ਵਿਚ ਲੜਕਾ ਲਾਪਤਾ -ਸਥਾਨਕ ਹੈਬੋਵਾਲ ਦੇ ਜੱਸੀਆਂ ਰੋਡ ’ਤੋਂ ਸ਼ੱਕੀ ਹਾਲਾਤਾਂ ਵਿਚ ਇੱਕ ਲੜਕੇ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਲਾਪਤਾ ਹੋਏ ਲੜਕੇ ਰਾਜਾ ਦੇ ਪਿਤਾ ਮਾਨ ਸਿੰਘ ਵਾਸੀ ਜੱਸੀਆਂ ਰੋਡ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ ਜਿਸ ਦੀ ਉਮਰ 20 ਸਾਲ ਦੇ ਕਰੀਬ ਹੈ, ਪੰਜ ਮਹੀਨੇ ਪਹਿਲਾਂ ਉਸ ਨੂੰ ਘਰੋਂ ਦੋਸਤਾਂ ਨਾਲ ਘੁੰਮਣ ਦਾ ਕਹਿ ਕੇ ਗਿਆ ਸੀ ਪਰ ਵਾਪਸ ਨਹੀਂ ਆਇਆ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਲੜਕੇ ਦਾ ਕੋਈ ਪਤਾ ਨਹੀਂ ਲੱਗਾ ਹੈ। ਨਬਾਲਗ ਵਰਗਲਾਈ -ਪੁਲਿਸ ਨੇ ਮੁਹੰਮਦ ਸਰਫਰਾਜ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਅਭਿਸ਼ੇਕ ਵਾਸੀ ਤਾਜਪੁਰ ਰੋਡ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸਦੀ 14 ਸਾਲ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ -ਪੁਲਿਸ ਨੇ ਗੌਤਮ ਮਹਿਰਾ ਵਾਸੀ ਟੈਗੋਰ ਨਗਰ ਦੀ ਸ਼ਿਕਾਇਤ ‘ਤੇ ਜੈ ਵਿਜੇ ਸਿੰਘ ਭਾਟੀਆ ਅਤੇ ਉਸਦੇ 12 ਹੋਰ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਕਥਿਤ ਦੋਸ਼ੀ ਵਿਜੇ ਸਿੰਘ ਦੇ ਵਰਕਰਾਂ ਵਲੋਂ ਸ਼ਿਕਾਇਤਕਰਤਾ ਦੇ ਘਰ ਦੇ ਅੱਗੇ ਵਾਹਨ ਖੜੇ ਕਰਨਾ ਦੱਸਿਆ ਜਾ ਰਿਹਾ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲ ਦੀ ਕਥਿਤ ਦੋਸ਼ੀ ਫਰਾਰ ਦੱਸੇ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਸ਼ੱਕੀ ਹਾਲਾਤਾਂ ਵਿਚ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਰਛਪਾਲ ਸਿੰਘ ਬੜੂੰਦੀ ਵਾਲੇ ਦਾ ਰੱਖੜੀ ਨੂੰ ਸਮਰਪਿਤ ਗਾਇਆ ਗੀਤ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ-ਗਾਬੜੀਆ
Ad Position 24