26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਮੂਹਿਕ ਛੁੱਟੀ ਦੇ ਸੰਘਰਸ਼ ਨੂੰ ਲੈਕਚਰਾਰ ਕੇਡਰ ਯੂਨੀਅਨ ਦੀ ਹਮਾਇਤ

ਲੁਧਿਆਣਾ, 26 ਅਗਸਤ (ਪ. ਪ.)

Ad Position 21
No active advertisement
ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਪ. ਪ.)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿਲੋਂ ਨੇ 27 ਅਗਸਤ ਦੇ ਸਮੂਹਿਕ ਛੁੱਟੀ ਦੇ ਐਕਸ਼ਨ ਦੀ ਪੂਰਨ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਲਾਗੂ ਕਰਨ ਦੀ ਬਜਾਏ ਟਾਲ-ਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਪੁਰਾਣੀ ਪੈਨਸ਼ਨ, ਡੀ.ਏ, ਪੇਂਡੂ ਭੱਤਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਢਿਲੋਂ ਨੇ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਭਰ ਦੇ ਮੁਲਾਜ਼ਮਾਂ ਨੂੰ 27 ਅਗਸਤ ਦੇ ਐਕਸ਼ਨ ਵਿਚ ਸ਼ਾਮਲ ਹੋਕੇ ਇਕਜੁੱਟਤਾ ਦਿਖਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਨਵੀਂ ਸਕਾਰਪੀਓ ਚੋਰੀ ਅਗਲੀ ਖ਼ਬਰ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਨਾਈਟਿੰਗੇਲ ਸਕੂਲ ਸ਼ਿਮਲਾਪੁਰੀ ਦੀ ਗਤਕਾ ਅਕੈਡਮੀ ਨੇ ਜਿੱਤੇ ਗੋਲਡ ਮੈਡਲ ਗੱਤਕਾ ਅਕੈ...
Ad Position 24