28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬਿਜਲੀ ਬਿੱਲਾਂ ਦੇ ਵਾਧੇ ਨੂੰ ਲੈ ਕੇ ਪ੍ਰਵੀਨ ਬਾਂਸਲ ਨੇ ਸਰਕਾਰ ਨੂੰ ਘੇਰਿਆ

ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਬਿਜਲੀ ਬਿੱਲਾਂ ਵਿਚ ਕਥਿਤ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਕ ਪਾਸੇ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਬਿਜਲੀ ਬਿੱਲਾਂ ਰਾਹੀਂ ਆਮ ਲੋਕਾਂ ’ਤੇ ਵਿੱਤੀ ਬੋਝ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-08-2026
ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਬਿਜਲੀ ਬਿੱਲਾਂ ਵਿਚ ਕਥਿਤ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਕ ਪਾਸੇ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਬਿਜਲੀ ਬਿੱਲਾਂ ਰਾਹੀਂ ਆਮ ਲੋਕਾਂ ’ਤੇ ਵਿੱਤੀ ਬੋਝ ਪਾਇਆ ਜਾ ਰਿਹਾ ਹੈ। ਬਾਂਸਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਕਈ ਅਜਿਹੇ ਘਰਾਂ ਦੇ ਬਿਜਲੀ ਬਿਲ ਹਨ, ਜਿਨ੍ਹਾਂ ਨੂੰ ਪਹਿਲਾ ਜ਼ੀਰੋ ਬਿਲ ਆਉਂਦਾ ਸੀ, ਪਰ ਹੁਣ ਹਜ਼ਾਰਾਂ ਰੁਪਏ ਦੇ ਬਿੱਲ ਆਏ ਹਨ। ਉਨ੍ਹਾਂ ਸਰਕਾਰ ਤੋਂ ਬਿਜਲੀ ਬਿੱਲਾਂ ਦੇ ਮਾਮਲੇ ਵਿਚ ਸਪਸ਼ਟੀਕਰਨ ਅਤੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਬਾਂਸਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਟੀਚਾ ਨਸ਼ਿਆਂ, ਗੁੰਡਾਗਰਦੀ ਅਤੇ ਡਰ ਤੋਂ ਮੁਕਤ ਸਮਾਜ ਬਣਾਉਣਾ ਹੈ ਅਤੇ ਲੋਕਾਂ ਦੀ ਸੁਰੱਖਿਆ, ਵਿਕਾਸ ਤੇ ਸਤਿਕਾਰ ਪਾਰਟੀ ਦੀਆਂ ਤਰਜੀਹਾਂ ਹਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਦਫ਼ਤਰ ਵਿਖੇ ਮੁਲਾਜ਼ਮਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ ਅਗਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
Ad Position 24