ਪਤਨੀ ਉਤੇ ਕਾਰ ਚੜ੍ਹਾ ਕੇ ਲੱਤ ਤੋੜਨ ਦੇ ਮਾਮਲੇ ’ਚ ਪਤੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਤਨੀ ਉਤੇ ਕਾਰ ਚੜ੍ਹਾ ਕੇ ਉਸ ਦੀ ਲੱਤ ਤੋੜਨ ਦੇ ਮਾਮਲੇ ਵਿਚ ਪਤੀ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਵਨੀਤ ਕੌਰ ਪੁੱਤਰੀ ਦਵਿੰਦਰ ਪਾਲ ਸਿੰਘ ਵਾਸੀ ਕਰਨੈਲ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਉਸਦੇ ਪਤੀ ਜਾਂ ਜਸਮੰਨਤ ਸਿੰਘ ਪੁੱਤਰ ਜਤਿੰਦਰ ਪਾਲ ਸਿੰਘ ਵਾਸੀ ਅਰਬਨ ਵਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਤਨੀ ਉਤੇ ਕਾਰ ਚੜ੍ਹਾ ਕੇ ਉਸ ਦੀ ਲੱਤ ਤੋੜਨ ਦੇ ਮਾਮਲੇ ਵਿਚ ਪਤੀ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਵਨੀਤ ਕੌਰ ਪੁੱਤਰੀ ਦਵਿੰਦਰ ਪਾਲ ਸਿੰਘ ਵਾਸੀ ਕਰਨੈਲ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਉਸਦੇ ਪਤੀ ਜਾਂ ਜਸਮੰਨਤ ਸਿੰਘ ਪੁੱਤਰ ਜਤਿੰਦਰ ਪਾਲ ਸਿੰਘ ਵਾਸੀ ਅਰਬਨ ਵਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦਾ ਆਪਣੇ ਪਤੀ ਨਾਲ ਵਿਵਾਦ ਚੱਲ ਰਿਹਾ ਹੈ ਅਤੇ ਬੀਤੇ ਦਿਨ ਉਹ ਜਦੋਂ ਪੱਖੋਵਾਲ ਰੋਡ ’ਤੇ ਜਾ ਰਹੀ ਸੀ ਤਾਂ ਉਕਤ ਕਥਿਤ ਦੋਸ਼ੀ ਉਸਦੇ ਪਤੀ ਨੇ ਉਸਦੇ ਕਾਰ ਚੜ੍ਹਾ ਦਿੱਤੀ ਅਤੇ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਹ ਸਕੂਟਰ ਤੋਂ ਹੇਠਾਂ ਡਿਗ ਪਈ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਦੀ ਲੱਤ ਦੀ ਹੱਡੀ ਟੁੱਟਣ ਬਾਰੇ ਦੱਸਿਆ ਗਿਆ ਹੈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ।