ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਪ੍ਰਦਰਸ਼ਨ
ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)–ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਦੀ ਓ. ਪੀ.
ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)–ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਦੀ ਓ.ਪੀ.ਡੀ ਬੰਦ ਕਰਕੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਸਿਵਲ ਹਸਪਤਾਲ ਤੋਂ ਬੋਹੜੀ ਚੌਂਕ ਤੱਕ ਮਾਰਚ ਕਰਦੇ ਹੋਏ ਬੋਹੜੀ ਚੌਂਕ ਤਰਨ ਤਾਰਨ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ । ਇਸ ਰੋਸ ਧਰਨੇ ਦੇ ਵਿਚ ਪੈਰਾ ਮੈਡੀਕਲ ਸਿਹਤ ਮੁਲਾਜ਼ਮਾਂ ਦੇ ਨਾਲ-ਨਾਲ ਮੈਡੀਕਲ ਅਫਸਰਾਂ ਨੇ ਵੀ ਭਾਗ ਲਿਆ। ਯੂਨੀਅਨ ਆਗੂਆਂ ਦੱਸਿਆ ਇਹ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਲਾਗੂ ਕਰਨਾ, ਕੱਟੇ ਹੋਏ ਭੱਤੇ ਬਹਾਲ ਕਰਨਾ, ਘੱਟੋ ਘੱਟ ਉਜਰਤਾਂ ਲਾਗੂ ਕਰਨਾ, ਬਣਦਾ ਡੀ.ਏ ਰਿਲੀਜ ਕਰਨਾ, 15 ਜਨਵਰੀ 2015 ਅਤੇ 17 ਜੁਲਾਈ 2020 ਦੀ ਚਿੱਠੀ ਨੂੰ ਰੱਦ ਕਰਨਾ ਆਦਿ ਪਰਮੁੱਖ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਨਹੀਂ ਤੇ ਵਿਧਾਨ ਸਭਾ ਚੋਣਾਂ ਦੇ ਵਿਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਪੈਰਾ ਮੈਡੀਕਲ ਯੂਨੀਅਨ ਦੇ ਮੁੱਖ ਸਲਾਹਕਾਰ ਵਿਰਸਾ ਸਿੰਘ ਪੰਨੂ, ਪੈਰਾ ਮੈਡੀਕਲ ਆਗੂ ਰਜਵੰਤ ਸਿੰਘ ਬਾਗੜੀਆਂ, ਹੈਲਥ ਸੁਪਰਵਾਂਈਜਰ ਦੇ ਪ੍ਰਧਾਨ ਸਰਬਜੀਤ ਸਿੰਘ, ਰੇਡੀਓਗਰਾਫਰ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਸੂਬਾ ਆਗੂ ਗੁਰਜਿੰਦਰ ਢਿੱਲੋਂ, ਫਾਰਮੇਸੀ ਅਫਸਰ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਮਲਟੀਪਰਪਜ ਹੈਲਥ ਵਰਕਰ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਪਹੂਵਿੰਡ, (ਬਾਕੀ ਸਫ਼ਾ 6 ’ਤੇ)