27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਡਾ. ਸੁਰਜੀਤ ਪਾਤਰ ਚੇਅਰ ਵਲੋਂ ਪਾਤਰ ਦੀ ਸ਼ਖ਼ਸੀਅਤ ਅਤੇ ਲਿਖਤਾਂ ’ਤੇ ਹੋਈ ਚਰਚਾ

ਲੁਧਿਆਣਾ, 27 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬੀ ਦੇ ਉੱਘੇ ਸ਼ਾਇਰ, ਵਿਦਵਾਨ, ਚਿੰਤਕ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਕ ਰਹੇ ਪਦਮ ਸ਼੍ਰੀ ਡਾ.

Ad Position 21
No active advertisement
ਅਜੀਤ ਡੈਸਕ 28-08-2026
ਲੁਧਿਆਣਾ, 27 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬੀ ਦੇ ਉੱਘੇ ਸ਼ਾਇਰ, ਵਿਦਵਾਨ, ਚਿੰਤਕ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਕ ਰਹੇ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਯਾਦ ਕਰਦਿਆਂ ਅੱਜ ਯੂਨੀਵਰਸਿਟੀ ਸਥਿਤ ਡਾ. ਸੁਰਜੀਤ ਪਾਤਰ ਚੇਅਰ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਇਕੱਤਰ ਅਧਿਆਪਕਾਂ, ਵਿਦਿਆਰਥੀਆਂ ਅਤੇ ਮਹਿਮਾਨਾਂ ਦਾ ਚੇਅਰ ਵਲੋਂ ਸਵਾਗਤ ਕਰਦਿਆਂ ਡਾ. ਨਿਰਮਲ ਜੌੜਾ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਨੇ ਲੰਮਾ ਸਮਾਂ ਇਸ ਯੂਨੀਵਰਸਿਟੀ ਵਿਚ ਅਧਿਆਪਨ ਦੇ ਨਾਲ ਨਾਲ ਇੱਥੋਂ ਦੇ ਵਿਦਿਆਰਥੀਆਂ ਨੂੰ ਸ਼ਬਦ ਸਭਿਆਚਾਰ ਨਾਲ ਜੋੜ ਕੇ ਸੁਹਜ ਰਾਹਾਂ ’ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ’ਤੇ ਡਾ. ਪਾਤਰ ਦੀਆਂ ਪੈੜਾਂ ਹਮੇਸ਼ਾ ਸਾਨੂੰ ਉਸਾਰੂ ਰਾਹ ਦਿਖਾਉਂਦੀਆਂ ਰਹਿਣਗੀਆਂ। ਡਾ. ਜੌੜਾ ਨੇ ਕਿਹਾ ਕਿ ਪੀ.ਏ.ਯੂ. ਪਰਿਵਾਰ ਦਾ ਹਰ ਮੈਂਬਰ ਹਮੇਸ਼ਾ ਇਸ ਗੱਲ ’ਤੇ ਮਾਣ ਮਹਿਸੂਸ ਕਰਦਾ ਹੈ ਕਿ ਡਾ. ਪਾਤਰ ਇਸ ਯੂਨੀਵਰਸਿਟੀ ਦਾ ਹਿੱਸਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਡਾ. ਸੁਰਜੀਤ ਪਾਤਰ ਚੇਅਰ ਵਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਡਾ. ਪਾਤਰ ਦੀ ਸਮੁੱਚੀ ਸ਼ਖ਼ਸੀਅਤ ਦੀ ਚਰਚਾ ਹੁੰਦੀ ਰਹੇਗੀ। ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਚੇਅਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਵੀ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸੁਹਜ ਕਲਾਵਾਂ ਨਾਲ ਜੁੜਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਡਾ. ਸੁਰਜੀਤ ਪਾਤਰ ਦੇ ਜੀਵਨ ਅਤੇ ਉਨ੍ਹਾਂ ਦੀਆਂ ਰਚਨਾਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਪਸਾਰ ਸਿੱਖਿਆ ਵਿਭਾਗ ਦੇ ਪੀ.ਐਚ.ਡੀ. ਕਰ ਰਹੇ ਵਿਦਿਆਰਥੀ ਹਰਮਨਜੋਤ ਸਿੰਘ ਮਾਨ ਨੇ ਸੁਰਜੀਤ ਪਾਤਰ ਬਾਰੇ ਆਪਣੀ ਲਿਖੀ ਕਵਿਤਾ ‘ਪਾਤਰ ਤੂੰ ਸੁਰਜੀਤ ਰਹੇਂਗਾ’ ਪੇਸ਼ ਕਰਦਿਆਂ ਇਕ ਵਿਦਿਆਰਥੀ ਦੇ ਤੌਰ ’ਤੇ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ। ਦਿਲਾਵਰ ਸਿੰਘ, ਅਨੁਵੇਸ਼ ਰਿਖੀ ਅਤੇ ਹੋਰ ਵਿਦਿਆਰਥੀਆਂ ਵਲੋਂ ਸੁਰਜੀਤ ਪਾਤਰ ਦੀਆਂ ਲਿਖਤਾਂ ਦੇ ਨੌਜਵਾਨ ਪੀੜੀ ’ਤੇ ਪ੍ਰਭਾਵ ਬਾਰੇ ਆਪਣੇ ਵਿਚਾਰ ਦੱਸੇ ਗਏ। ਸਭ ਦਾ ਧੰਨਵਾਦ ਕਰਦਿਆਂ ਸਹਿਯੋਗੀ ਨਿਰਦੇਸ਼ਕ ਸਭਿਆਚਾਰ ਡਾ. ਰੁਪਿੰਦਰ ਕੌਰ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਨੇ ਆਪਣੀ ਕਵਿਤਾ, ਅਨੁਵਾਦਕ ਨਾਟਕਾਂ ਅਤੇ ਗੀਤਾਂ ਰਾਹੀਂ ਪੰਜਾਬੀ ਦਾ ਝੰਡਾ ਪੂਰੀ ਦੁਨੀਆ ਵਿਚ ਬੁਲੰਦ ਕੀਤਾ ਹੈ, ਜਿਸ ਦਾ ਮਾਣ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੂੰ ਵੀ ਮਿਲਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਲਾ ਅਤੇ ਸਾਹਿੱਤ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਇੰਜ. ਧਰਮਜੀਤ ਸਿੰਘ ਹਰਨਾਮਪੁਰਾ ਦਾ ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਇੰਡੋ - ਤਿੱਬਤਨ ਬਾਰਡਰ ਪੁਲਿਸ ਅਧਿਕਾਰੀਆਂ ਨੇ ਵੈਟਨਰੀ ਯੂਨੀਵਰਸਿਟੀ ਦਾ ਦੌਰਾ ਕੀਤਾ
Ad Position 24