ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ’ਚ ਕੇਸ ਦਰਜ
ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਲੜਕੀ ਵਲੋਂ ਮਹਾਂਰਾਸ਼ਟਰ ਦੇ ਪੂਨੇ ਵਿਚ ਜਾ ਕੇ ਵੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ।
ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਲੜਕੀ ਵਲੋਂ ਮਹਾਂਰਾਸ਼ਟਰ ਦੇ ਪੂਨੇ ਵਿਚ ਜਾ ਕੇ ਵੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ। ਪੁਲਿਸ ਵਲੋਂ ਉੱਥੇ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਅਤੇ ਇਹ ਮਾਮਲਾ ਲੁਧਿਆਣਾ ਪੁਲਿਸ ਹਵਾਲੇ ਕਰ ਦਿੱਤਾ ਸੀ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੀ 14 ਸਾਲ ਦੀ ਲੜਕੀ ਨਸ਼ਾ ਕਰਦੀ ਸੀ ਅਤੇ ਅਕਸਰ ਅੰਬੈਸੀ ਮਾਰਕੀਟ ਜਾਂਦੀ ਰਹਿੰਦੀ ਸੀ। ਉਸ ਦੱਸਿਆ ਕਿ ਉਸਦੀ ਨਾਬਾਲਗ ਲੜਕੀ ਨਾਲ ਕਈ ਵਾਰ ਕੁਝ ਵਿਅਕਤੀਆਂ ਵਲੋਂ ਜਬਰ ਜਨਾਹ ਕੀਤਾ ਗਿਆ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ। ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।