29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਥਿਆਰਬੰਦ ਹਮਲਾਵਰ ਮੋਟਰਸਾਈਕਲ ਖੋਹ ਕੇ ਫ਼ਰਾਰ

ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਪਟਨ ਕਾਲੋਨੀ ਵਿਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨ ਬਜ਼ੁਰਗ ਦੀ ਕੁੱਟਮਾਰ ਕਰਨ ਉਪਰੰਤ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਪ੍ਰੇਮ ਸਿੰਘ ਵਾਸੀ ਕੈਪਟਨ ਕਾਲੋਨੀ ਦੀ ਸ਼ਿਕਾਇਤ ’ਤੇ ਰਣਜੀਤ ਕੁਮਾਰ ਅਤੇ ਉਸ ਦੇ ਪੰਜ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 29-08-2026
ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਪਟਨ ਕਾਲੋਨੀ ਵਿਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨ ਬਜ਼ੁਰਗ ਦੀ ਕੁੱਟਮਾਰ ਕਰਨ ਉਪਰੰਤ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਪ੍ਰੇਮ ਸਿੰਘ ਵਾਸੀ ਕੈਪਟਨ ਕਾਲੋਨੀ ਦੀ ਸ਼ਿਕਾਇਤ ’ਤੇ ਰਣਜੀਤ ਕੁਮਾਰ ਅਤੇ ਉਸ ਦੇ ਪੰਜ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਕਿ ਇਸ ਦੌਰਾਨ ਕਾਰ ਵਿਚ ਉਕਤ ਕਥਿਤ ਦੋਸ਼ੀ ਆਏ ਅਤੇ ਉਸ ਦੇ ਲੜਕੇ ਬਾਰੇ ਪੁੱਛਣ ਲੱਗ ਪਏ, ਜਦੋਂ ਉਸ ਨੇ ਲੜਕੇ ਦੇ ਬਾਹਰ ਹੋਣ ਬਾਰੇ ਕਿਹਾ ਤਾਂ ਕਥਿਤ ਦੋਸ਼ੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੈਰੋਇਨ ਸਮੇਤ ਦੋ ਔਰਤਾਂ ਕਾਬੂ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀਆਂ ਦੋ ਔਰਤਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਕਾਬੂ ਕੀਤੀਆਂ ਗਈਆਂ ਔਰਤਾਂ ਵਿਚ ਮਹਿੰਦਰ ਕੌਰ ਵਾਸੀ ਪਿੰਡ ਭੱਲੇਵਾਲ ਅਤੇ ਸੁਖਵਿੰਦਰ ਕੌਰ ਵਾਸੀ ਪਿੰਡ ਪੰਜ ਢੇਰਾਂ ਸ਼ਾਮਿਲ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ - ਪੁਲਿਸ ਨੇ ਦੀਪਕ ਕੁਮਾਰ ਵਾਸੀ ਰਿਸ਼ੀ ਨਗਰ ਦੀ ਸ਼ਿਕਾਇਤ ’ਤੇ ਛੋਟਾ ਲਲਾ ਰਵੀ ਨੇਪਾਲੀ ਗੌਤਮ ਸ਼ੰਕਰੀ ਅਮਿਤ ਸੈਨੀ ਸੋਨੀ ਪ੍ਰਿੰਸ ਦਿਵਾਕਰ ਰਾਘਵ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ। ਨਾਬਾਲਗ ਵਰਗਲਾਈ - ਪੁਲਿਸ ਨੇ ਹਰੀਕੇਸ਼ ਕੁਮਾਰ ਵਾਸੀ ਪਿੰਡ ਹਾੜੀਆ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ ਲੜਕੀ ਨੂੰ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧੋਖਾਧੜੀ ਦਾ ਮਾਮਲਾ - ਪੁਲਿਸ ਨੇ ਮੁਕੇਸ਼ ਚੰਦਰ ਵਾਸੀ ਚੰਡੀਗੜ੍ਹ ਰੋਡ ਦੀ ਸ਼ਿਕਾਇਤ ’ਤੇ ਸੌਰਵ ਨੀਰਜ ਅਤੇ ਅਸ਼ੋਕ ਕੁਮਾਰ ਵਾਸੀ ਰਾਜਸਥਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਆਪਸ ਵਿਚ ਮਿਲੀ ਭੁਗਤ ਕਰਕੇ ਉਸ ਦੇ ਖਾਤੇ ਵਿਚੋਂ 38 ਲੱਖ 97 ਹਜ਼ਾਰ 500 ਦੀ ਰਕਮ ਨੂੰ ਹੋਰ ਖਾਤਿਆਂ ਵੀ ਤਬਦੀਲ ਕਰਵਾ ਲਿਆ। ਪੁਲਿਸ ਵਲੋਂ ਸ਼ਿਕਾਇਤ ਮਿਲਣ ’ਤੇ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕਬੀਰ ਤੇ ਨੀਲ ਕੈਂਥ ਨੇ ਤੈਰਾਕੀ ਮੁਕਾਬਲਿਆਂ ’ਚ ਜਿੱਤੇ 4 ਤਗਮੇ ਅਗਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਤੋਂ ਅੱਕੇ ਪਿੰਡ ਵਾਸੀਆਂ ਨੇ ਦੇਰ ਰਾਤ ਲਲਤੋਂ ਕਲਾਂ ਗਰਿਡ ਅੱਗੇ ਲਾਇਆ ਧਰਨਾ
Ad Position 24