29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡਾ. ਡੀ.ਐਨ. ਕੋਟਨਿਸ ਸੈਂਟਰ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਲੁਧਿਆਣਾ, 28 ਅਗਸਤ (ਡਾ. ਤਰਲੋਚਨ ਸਿੰਘ)-ਡਾ.

Ad Position 21
No active advertisement
ਅਜੀਤ ਡੈਸਕ 29-08-2026
ਲੁਧਿਆਣਾ, 28 ਅਗਸਤ (ਡਾ. ਤਰਲੋਚਨ ਸਿੰਘ)-ਡਾ. ਡੀ.ਐਨ. ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ, ਸਲੇਮ ਟਾਬਰੀ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਓ.ਡੀ.ਆਈ.ਸੀ. ਅਤੇ ਸੀ.ਪੀ.ਐਲ.ਆਈ. ਪ੍ਰੋਜੈਕਟ ਅਧੀਨ ਮਹਿਲਾ ਸਸ਼ਕਤੀਕਰਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਵਿਚੋਂ ਕੱਢਣ ਦੇ ਮੰਤਵ ਨਾਲ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਨ.ਆਰ.ਆਈ. ਰਿਤਿਕ ਚਾਵਲਾ, ਹਰਦੇਵ ਸਿੰਘ ਢੋਲਣ, ਕੰਵਲ ਵਾਲੀਆ, ਅਸ਼ਵਨੀ ਕੁਮਾਰ ਅਤੇ ਸੁਸ਼ੀਲ ਸੂਦ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਜਸਵੰਤ ਸਿੰਘ ਛਾਪਾ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਅਤੇ ਸਮਾਜ ਦੀ ਸਭ ਤੋਂ ਵੱਡੀ ਊਰਜਾ ਹਨ, ਜਿਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਸਹੀ ਦਿਸ਼ਾ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਿਹਤ ਸੇਵਾਵਾਂ ਅਤੇ ਨਸ਼ਾ ਛੁਡਾਊ ਖੇਤਰ ਵਿਚ ਸੈਂਟਰ ਵਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਸੰਸਥਾ ਦੇ ਡਾਇਰੈਕਟਰ ਅਤੇ ਪ੍ਰੋਜੈਕਟ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਸਾਡੀ ਸੰਸਥਾ ਲਗਾਤਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਿਹਤ ਸੁਧਾਰ, ਮਹਿਲਾ ਸਸ਼ਕਤੀਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿਚੋਂ ਕੱਢਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਰਵਾਇਤੀ ਤਿਉਹਾਰ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜ ਕੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਪ੍ਰੋਜੈਕਟ ਦੇ ਬੱਚਿਆਂ ਵਲੋਂ ਪੰਜਾਬ ਦੇ ਰਵਾਇਤੀ ਲੋਕ ਨਾਚ ਗਿੱਧਾ ਅਤੇ ਭੰਗੜਾ ਦੀਆਂ ਮਨਮੋਹਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਡਾ. ਰਘੁਵੀਰ ਸਿੰਘ, ਏਰੀਆ ਕੁਆਰਡੀਨੇਟਰ ਗਗਨਦੀਪ ਕੁਮਾਰ, ਸੈਂਟਰ ਇੰਚਾਰਜ ਮਨੀਸ਼ਾ, ਮਹੇਸ਼, ਮੀਨੂ, ਰਾਗਿਨੀ, ਰਿਤੂ, ਰਿਤਿਕਾ, ਦਕਸ਼, ਤਰਸੇਮ ਲਾਲ, ਉਪੇਂਦਰ ਸਿੰਘ, ਦਰਸ਼ਨ ਵਾਲੀਆ ਸਮੇਤ ਸੈਂਟਰ ਦਾ ਸਮੂਹ ਸਟਾਫ਼ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਔਰਤ ਦੀ ਬਿਮਾਰੀ ਠੀਕ ਕਰਨ ਦਾ ਝਾਂਸਾ ਦੇ ਕੇ 4 ਲੱਖ 22 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਤਾਂਤਰਿਕ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਸੀਸੂ ਦੇ ਵਫ਼ਦ ਨੇ ਉਦਯੋਗ ਮੰਤਰੀ ਅਮਨ ਅਰੋੜਾ ਨਾਲ ਕੀਤੀ ਮੁਲਾਕਾਤ
Ad Position 24