ਔਰਤ ਦੀ ਬਿਮਾਰੀ ਠੀਕ ਕਰਨ ਦਾ ਝਾਂਸਾ ਦੇ ਕੇ 4 ਲੱਖ 22 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਤਾਂਤਰਿਕ ਖਿਲਾਫ਼ ਕੇਸ ਦਰਜ
ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਔਰਤ ਦੀ ਬਿਮਾਰੀ ਠੀਕ ਕਰਨ ਦਾ ਝਾਂਸਾ ਦੇ ਕੇ 4 ਲੱਖ 2 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਇੱਕ ਤਾਂਤਰਿਕ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮੁਹੰਮਦ ਸਾਬਰ ਵਾਸੀ ਮਲੇਰਕੋਟਲਾ ਖਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਔਰਤ ਦੀ ਬਿਮਾਰੀ ਠੀਕ ਕਰਨ ਦਾ ਝਾਂਸਾ ਦੇ ਕੇ 4 ਲੱਖ 2 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਇੱਕ ਤਾਂਤਰਿਕ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮੁਹੰਮਦ ਸਾਬਰ ਵਾਸੀ ਮਲੇਰਕੋਟਲਾ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਪਤਨੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਅਤੇ ਇਸ ਲਈ ਉਕਤ ਕਥਿਤ ਦੋਸ਼ੀ ਨੂੰ ਮਿਲਿਆ, ਨੇ ਉਸਦੀ ਪਤਨੀ ਨੂੰ ਕਾਲੇ ਇਲਮ ਰਾਹੀਂ ਠੀਕ ਕਰਨ ਦਾ ਝਾਂਸਾ ਦਿੱਤਾ ਅਤੇ ਉਸ ਪਾਸੋਂ 4 ਲੱਖ 22 ਹਜ਼ਾਰ ਦੀ ਨਗਦੀ ਲੈ ਲਈ। ਪਰ ਉਸਦੀ ਪਤਨੀ ਠੀਕ ਨਹੀਂ ਹੋਈ ਜਦੋਂ ਉਸਨੇ ਕਥਿਤ ਦੋਸ਼ੀ ਤੋਂ ਪੈਸੇ ਵਾਪਸ ਕੀਤੇ ਤਾਂ ਉਸਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।