28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੰਤ ਬਾਬਾ ਸੁਚਾ ਸਿੰਘ ਜਵੱਦੀ ਟਕਸਾਲ ਦੀ 24ਵੀਂ ਬਰਸੀ ਸਬੰਧੀ ਸਮਾਗਮ ਸੰਪੰਨ

ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਅਤੇ ਜਵੱਦੀ ਟਕਸਾਲ ਦੇ ਬਾਨੀ, ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਬ੍ਰਹਮ ਗਿਆਨੀ ਸੱਚਖੰਡ ਵਾਸੀ ਪਰਮ ਸੰਤ ਬਾਬਾ ਸੁਚਾ ਸਿੰਘ ਦੀ 24ਵੀਂ ਬਰਸੀ ਸਬੰਧੀ ਸਮਾਗਮਾਂ ਦੀ ਬੀਤੀ ਰਾਤ ਸਮਾਪਤੀ ਹੋਈ। ਇਸ ਤੋਂ ਪਹਿਲਾਂ ਗਿਆਨੀ ਗੁਰਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਲੜੀਵਾਰ ਗੁਰ ਇਤਿਹਾਸ ਦੀ ਕਥਾ ਕੀਤੀ, ਰਹਿਰਾਸ ਸਾਹਿਬ ਉਪਰੰਤ ਆਰਤੀ ਗੁਰ ਸ਼ਬਦ ਸੰਗੀਤ ਅਕੈਡਮੀ ਟਕਸਾਲ ਦੇ ਹੋਣਹਾਰ ਵਿਦਿਆਰਥੀ ਭਾਈ ਭਾਰਤ ਸਿੰਘ ਅਤੇ ਭਾਈ ਮਲਕੀਤ ਸਿੰਘ ਨੇ ਕੀਤੀ।

Ad Position 21
No active advertisement
ਸਮਾਗਮ ਦੌਰਾਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਸੰਤ ਬਾਬਾ ਅਮੀਰ ਸਿੰਘ। ਅਜੀਤ ਤਸਵੀਰ ਜਵੱਦੀ ਟਕਸਾਲ ਵਿਖੇ ਹੋਏ ਸੰਤ ਬਾਬਾ ਸੁਚਾ ਸਿੰਘ ਦੀ ਬਰਸੀ ਸਮਾਗਮਾਂ ਦੌਰਾਨ ਸਿੱਖ ਚਿੰਤਕ ਭਗਵਾਨ ਸਿੰਘ ਜੋਹਲ ਨੂੰ ਸਨਮਾਨਿਤ ਕਰਦੇ ਹੋਏ ਸੰਤ ਬਾਬਾ ਅਮੀਰ ਸਿੰਘ। ਤਸਵੀਰ: ਅਜੀਤ, ਵੇਰਵਾ ਪਰਮਿੰਦਰ ਸਿੰਘ ਆਹੂਜਾ 29-08-2026
ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਅਤੇ ਜਵੱਦੀ ਟਕਸਾਲ ਦੇ ਬਾਨੀ, ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਬ੍ਰਹਮ ਗਿਆਨੀ ਸੱਚਖੰਡ ਵਾਸੀ ਪਰਮ ਸੰਤ ਬਾਬਾ ਸੁਚਾ ਸਿੰਘ ਦੀ 24ਵੀਂ ਬਰਸੀ ਸਬੰਧੀ ਸਮਾਗਮਾਂ ਦੀ ਬੀਤੀ ਰਾਤ ਸਮਾਪਤੀ ਹੋਈ। ਇਸ ਤੋਂ ਪਹਿਲਾਂ ਗਿਆਨੀ ਗੁਰਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਲੜੀਵਾਰ ਗੁਰ ਇਤਿਹਾਸ ਦੀ ਕਥਾ ਕੀਤੀ, ਰਹਿਰਾਸ ਸਾਹਿਬ ਉਪਰੰਤ ਆਰਤੀ ਗੁਰ ਸ਼ਬਦ ਸੰਗੀਤ ਅਕੈਡਮੀ ਟਕਸਾਲ ਦੇ ਹੋਣਹਾਰ ਵਿਦਿਆਰਥੀ ਭਾਈ ਭਾਰਤ ਸਿੰਘ ਅਤੇ ਭਾਈ ਮਲਕੀਤ ਸਿੰਘ ਨੇ ਕੀਤੀ। ਸ਼ਾਮ ਦੇ ਰਾਗ ਦਰਬਾਰ ਵਿਚ ਡਾ: ਨਿਵੇਦਿਤਾ ਸਿੰਘ ਭਾਈ ਮਹਾਂਵੀਰ ਸਿੰਘ ਹਜੂਰੀ ਕੀਰਤਨੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭਾਈ ਗੁਰਿੰਦਰ ਸਿੰਘ ਹਜੂਰੀ ਕੀਰਤਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭਾਈ ਬਲਜੀਤ ਸਿੰਘ ਨਾਮਧਾਰੀ ਦਿੱਲੀ ਵਾਲਿਆਂ ਨੇ ਰਾਗ ਕਰਮ ਅਨੁਸਾਰ ਗੁਰਮਤਿ ਸੰਗੀਤ ਦੀ ਅਮੀਰ ਪਰੰਪਰਾ ਨੂੰ ਗਾਇਨ ਕਰਦਿਆਂ ਅਲੌਕਿਕ ਮਾਹੌਲ ਸਿਰਜਿਆ। ਸਮਾਗਮ ਦੇ ਅੰਤ ਵਿਚ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਜੁੜੀਆਂ ਸੰਗਤਾਂ ਸਨਮੁਖ ਧੰਨਵਾਦੀ ਸ਼ਬਦਾਂ ਵਿਚ ਕਿਹਾ ਕਿ ਬਰਸੀ ਸਮਾਗਮਾਂ ਦੇ ਸੰਬੰਧ ਵਿਚ, ਮਹਾਂਪੁਰਸ਼ਾਂ ਵਲੋਂ ਸਿਰਜੀ ਜਵੱਦੀ ਟਕਸਾਲ ਰੂਪੀ ਗੁਲਜ਼ਾਰ ਅੰਦਰ ਵੱਖ-ਵੱਖ ਗੁਣਾਂ ਨਾਲ ਭਰਪੂਰ ਗੁਰੂ ਚਰਨਾਂ ਦੇ ਭੌਰੇ ਸੇਵਾਵਾਂ ਨਿਭਾਉਂਦੇ ਆਏ ਹਨ। ਅਜਿਹੇ ਧਰਮੀ ਸੇਵਾਦਾਰ ਜਵੱਦੀ ਟਕਸਾਲ ਦਾ ਮਾਣ ਹਨ ਇਹਨਾਂ ਦੀ ਕਰਨੀ ਨੂੰ ਯਾਦ ਕਰਕੇ ਟਕਸਾਲ ਦੇ ਵਿਦਿਆਰਥੀਆਂ ਨੂੰ, ਜਗਿਆਸੂਆਂ ਨੂੰ ਫਖਰ ਮਹਿਸੂਸ ਹੁੰਦਾ ਹੈ। ਮਹਾਂਪੁਰਸ਼ਾਂ ਨੇ ਸਪਸ਼ਟ ਕੀਤਾ ਕਿ ਮਹਾਪੁਰਸ਼ਾਂ ਵਲੋਂ ਪ੍ਰਚਲਤ ਪਰੰਪਰਾ ਨੂੰ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਜੋਤ ਜਗਾਈ ਰੱਖਣ ਲਈ ਸੰਗਤਾਂ ਦੇ ਸਹਿਯੋਗ ਨਾਲ ਹਰ ਸੰਭਵ ਕੋਸ਼ਿਸ਼ ਕਰਦੇ ਰਹਿਣਗੇ। ਉਨ੍ਹਾਂ ਬਰਸੀ ਸਮਾਗਮ ਦੌਰਾਨ ਸੇਵਾਵਾਂ ਨਿਭਾਉਣ ਵਾਲਿਆਂ ਦਾ ਧੰਨਵਾਦ ਕੀਤਾ। ਅਰਦਾਸ ਉਪਰੰਤ ਭਾਈ ਬਲਜਿੰਦਰ ਸਿੰਘ ਗਿੱਲ ਨੇ ਟਕਸਾਲ ਵਿਚੋਂ ਪ੍ਰਾਪਤ ਕੀਤੀ ਸਿੱਖਿਆ ਅਤੇ ਜੀਵਨ ਦੇ ਗੁਜਰੇ ਪਲਾਂ ਨੂੰ ਯਾਦ ਕਰਦਿਆਂ ਕਿਹਾ ‘ਜਵੱਦੀ ਟਕਸਾਲ’ ਨਾਲ ਜੁੜੇ ਹਰ ਵਿਦਿਆਰਥੀ ਨੂੰ ਇਸ ਗੱਲ ਦਾ ਮਾਣ ਹੈ, ਕਿ ਅਸੀਂ ਜਿਸ ਟਕਸਾਲ ਦਾ ਮੈਂਬਰ ਹਾਂ ਉਸ ਦਾ ਮੰਤਵ ਤੇ ਉਦੇਸ਼ ਗੁਰਮਤਿ ਵਿਚਾਰਾਂ ਦਾ ਧਾਰਨੀ ਹੋਣਾ ਤੇ ਜੀਵਨ ਨੂੰ ਨਿਖਾਰਨਾ ਸਵਾਰਨਾ ਅਤੇ ਆਦਰਸ਼ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਾਲੀਮਾਰ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਬਾਬਾ ਬਕਾਲਾ ਦੀ ਰੱਖੜ ਪੁੰਨਿਆ ਕਾਨਫ਼ਰੰਸ ਲਈ ਹਲਕਾ ਗਿੱਲ ਤੋਂ ਸ਼ਿਵਾਲਿਕ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਪੁੱਜਾ
Ad Position 24