ਸ਼ਾਲੀਮਾਰ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਡਾਬਾ/ਲੁਹਾਰਾ, 28 ਅਗਸਤ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਰੱਖੜ ਪੁੰਨਿਆਂ ਵਾਲੇ ਦਿਨ ਮਨਾਇਆ ਜਾਂਦਾ ਹੈ।
ਡਾਬਾ/ਲੁਹਾਰਾ, 28 ਅਗਸਤ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਰੱਖੜ ਪੁੰਨਿਆਂ ਵਾਲੇ ਦਿਨ ਮਨਾਇਆ ਜਾਂਦਾ ਹੈ। ਇਹ ਤਿਉਹਾਰ ਭੈਣ ਤੇ ਭਰਾ ਦੇ ਪਵਿੱਤਰ ਰਿਸ਼ਤੇ ਦੀ ਗਵਾਹੀ ਭਰਦਾ ਹੈ। ਇਸ ਦਿਨ ਭੈਣ ਆਪਣੇ ਭਰਾ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਆਪਣੇ ਭਰਾ ਦੀ ਲੰਬੀ ਉਮਰ ਦੀ ਅਰਦਾਸ ਕਰਦੀ ਹੈ ਤੇ ਭਰਾ ਆਪਣੀ ਭੈਣ ਦੀ ਰੱਖਿਆ ਕਰਨ ਦਾ ਵਾਅਦਾ ਕਰਦਾ ਹੈ। ਇਸ ਮੌਕੇ ’ਤੇ ਭਰਾਵਾਂ ਨੇ ਭੈਣਾਂ ਨੂੰ ਗਿਫ਼ਟ ਦੇ ਤੌਰ ’ਤੇ ਚਾਕਲੇਟ, ਮਿਠਾਈਆਂ ਤੋਹਫ਼ੇ ਵਿਚ ਦਿੱਤੀਆਂ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਸਕੂਲ ਦੇ ਮੀਡੀਆ ਇੰਚਾਰਜ ਲੱਕੀ ਗੁਪਤਾ ਮੀਡੀਆ ਕੋਆਰਡੀਨੇਟਰ ਸਤਵੀਰ ਕੌਰ, ਕੋਆਰਡੀਨੇਟਰ ਜਸਮੀਤ ਕੌਰ, ਡੀ.ਪੀ. ਅੰਮ੍ਰਿਤ ਸਿੰਘ ਅਤੇ ਹੈੱਡ ਕਲਰਕ ਗੁਰਪ੍ਰੀਤ ਕੌਰ ਢਿੱਲੋਂ ਵੀ ਮੌਜੂਦ ਰਹੇ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰੱਖੜੀ ਦੀ ਬਹੁਤ ਵਧਾਈ ਦਿੱਤੀ ਅਤੇ ਹਮੇਸ਼ਾ ਵੱਧ ਚੜ ਕੇ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।