ਨੀਟ ਪਾਸ ਗ਼ਰੀਬ ਵਿਦਿਆਰਥੀਆਂ ਤੋਂ ਐਮ.ਬੀ.ਬੀ.ਐਸ. ਦਾਖ਼ਲੇ ਲਈ ਸਕਿਉਰਿਟੀ ਦੀ ਸ਼ਰਤ ਹਟਾਈ ਜਾਵੇ-ਰੁਪਿੰਦਰ ਇਯਾਲੀ
ਇਆਲੀ/ਥਰੀਕੇ, 29 ਅਗਸਤ (ਮਨਜੀਤ ਸਿੰਘ ਦੁੱਗਰੀ)-ਨੀਟ ਦੀ ਪ੍ਰੀਖਿਆ ਪਾਸ ਕਰਕੇ ਐਮ. ਬੀ.
ਇਆਲੀ/ਥਰੀਕੇ, 29 ਅਗਸਤ (ਮਨਜੀਤ ਸਿੰਘ ਦੁੱਗਰੀ)-ਨੀਟ ਦੀ ਪ੍ਰੀਖਿਆ ਪਾਸ ਕਰਕੇ ਐਮ.ਬੀ.ਬੀ.ਐਸ. ਵਿਚ ਦਾਖਲਾ ਲੈਣ ਦੇ ਯੋਗ ਹੋਏ ਗ਼ਰੀਬ ਅਤੇ ਹੋਣਹਾਰ ਵਿਦਿਆਰਥੀਆਂ ਦੇ ਹਿਤ ਵਿਚ ਸਕਿਉਰਿਟੀ ਰਕਮ ਜਮ੍ਹਾਂ ਕਰਵਾਉਣ ਦੀ ਸ਼ਰਤ ਹਟਾਉਣ ਦੀ ਮੰਗ ਕਰਦਿਆਂ ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੇ ਰੁਪਿੰਦਰ ਸਿੰਘ ਇਆਲੀ ਨੇ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਲਈ ਇਹ ਸ਼ਰਤ ਵੱਡੀ ਰੁਕਾਵਟ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਮਿਹਨਤ ਕਰਕੇ ਨੀਟ ਵਰਗੀ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਦੇ ਹਨ, ਉਨ੍ਹਾਂ ਨੂੰ ਆਰਥਿਕ ਮਜਬੂਰੀਆਂ ਕਾਰਨ ਡਾਕਟਰੀ ਸਿੱਖਿਆ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਸਰਕਾਰ ਨੂੰ ਚਾਹੀਦਾ ਹੈ ਕਿ ਗ਼ਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਸਕਿਉਰਿਟੀ ਦੀ ਸ਼ਰਤ ਖ਼ਤਮ ਕਰਕੇ ਉਨ੍ਹਾਂ ਨੂੰ ਮੈਡੀਕਲ ਸਿੱਖਿਆ ਪ੍ਰਾਪਤ ਕਰਨ ਦਾ ਸੁਖਾਲਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਵਿਦਿਆਰਥੀਆਂ ਦੀ ਯੋਗਤਾ ਨੂੰ ਮੌਕਾ ਦੇਣਾ ਹੈ, ਨਾ ਕਿ ਆਰਥਿਕ ਸਮਰੱਥਾ ਦੇ ਆਧਾਰ ’ਤੇ ਉਨ੍ਹਾਂ ਦੇ ਰਸਤੇ ਵਿਚ ਰੁਕਾਵਟਾਂ ਖੜ੍ਹੀਆਂ ਕਰਨਾ। ਉਨ੍ਹਾਂ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ’ਤੇ ਤੁਰੰਤ ਵਿਚਾਰ ਕਰਕੇ ਗ਼ਰੀਬ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਜਾਵੇ।