30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

ਆਲਮਗੀਰ, 29 ਅਗਸਤ (ਜਰਨੈਲ ਸਿੰਘ ਪੱਟੀ)-ਪਿਛਲੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਅਕਾਲ ਪੁਰਖ ਸਨਮੁੱਖ ਅਰਦਾਸ ਬੇਨਤੀ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਮਿਥੇ ਪ੍ਰੋਗਰਾਮ ਤਹਿਤ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਚਰਨਾਂ ਸਨਮੁੱਖ ਅਰਦਾਸ ਬੇਨਤੀ ਕੀਤੀ ਗਈ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਨਮੁੱਖ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ।

Ad Position 21
No active advertisement
ਅਜੀਤ ਡੈਸਕ 30-08-2026
ਆਲਮਗੀਰ, 29 ਅਗਸਤ (ਜਰਨੈਲ ਸਿੰਘ ਪੱਟੀ)-ਪਿਛਲੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਅਕਾਲ ਪੁਰਖ ਸਨਮੁੱਖ ਅਰਦਾਸ ਬੇਨਤੀ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਮਿਥੇ ਪ੍ਰੋਗਰਾਮ ਤਹਿਤ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਚਰਨਾਂ ਸਨਮੁੱਖ ਅਰਦਾਸ ਬੇਨਤੀ ਕੀਤੀ ਗਈ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਨਮੁੱਖ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਇਸ ਮੌਕੇ ਹਲਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਜਾਣ ਬੁੱਝ ਕੇ ਸਮੇਂ ਦੀਆਂ ਸਰਕਾਰਾਂ ਵਲੋਂ ਰਿਹਾਅ ਨਹੀਂ ਕੀਤਾ ਜਾ ਰਿਹਾ, ਜਦਕਿ ਉਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਈਆਂ ਨੂੰ ਵੀ ਕਈ ਕਈ ਸਾਲ ਬੀਤ ਚੁੱਕੇ ਹਨ, ਪਰ ਇਸ ਦੇ ਉਲਟ ਬਲਾਤਕਾਰੀ ਅਤੇ ਕਾਤਲ ਨੂੰ ਬਾਰ ਬਾਰ ਪੈਰੋਲ ਦੇ ਕੇ ਸਿੱਖਾਂ ਨੂੰ ਭਾਰਤ ਦੇਸ਼ ਅੰਦਰ ਮੁੜ ਮੁੜ ਕੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੜਿੱਕਾ ਨਾ ਬਣਨ। ਮੈਂਬਰ ਜਥੇਦਾਰ ਆਲਮਗੀਰ ਤੇ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਾਮ ਬਾਣੀ ਨਾਲ ਜੁੜ ਕੇ ਗੁਰੂ ਚਰਨਾਂ ਸਨਮੁੱਖ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਹਰ ਰੋਜ਼ ਅਰਦਾਸ ਜ਼ਰੂਰ ਕਰਿਆ ਕਰਨ। ਇਸ ਮੌਕੇ ਗ੍ਰੰਥੀ ਭਾਈ ਬਘੇਲ ਸਿੰਘ ਨੇ ਗੁਰਬਾਣੀ ਸ਼ਬਦ ਦੀ ਵਿਆਖਿਆ ਕਰਕੇ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ। ਇਸ ਮੌਕੇ ਭਾਈ ਅਜੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ ਰਿਕਾਰਡ ਕੀਪਰ, ਮਨਪ੍ਰੀਤ ਸਿੰਘ ਮਨੀ ਖੱਟੜਾ ਅਕਾਊਂਟ, ਸੁਖਦੇਵ ਸਿੰਘ ਦਲੇਅ, ਹਰਵਿੰਦਰ ਸਿੰਘ ਗ੍ਰੰਥੀ, ਅਮਨਦੀਪ ਸਿੰਘ, ਪ੍ਰਗਟ ਸਿੰਘ ਸਮੇਤ ਸਮੂਹ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਵਾਲੇ ਸੰਸਦ ਮੈਂਬਰਾਂ ਖਿਲਾਫ਼ ਭਾਜਪਾ ਕਰੇ ਕਾਰਵਾਈ-ਦੁਗਰੀ ਅਗਲੀ ਖ਼ਬਰ ਏ.ਸੀ.ਪੀ. ਦਾ ਸਰਕਾਰੀ ਨੰਬਰ ਕਿਸਾਨ ਨੂੰ ਹੋਇਆ ਅਲਾਟ-ਪੁਲਿਸ ਪ੍ਰਸ਼ਾਸਨ ਬੇਖਬਰ
Ad Position 24