29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੱਜਣ ਕੁਮਾਰ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਵਾਲੇ ਸੰਸਦ ਮੈਂਬਰਾਂ ਖਿਲਾਫ਼ ਭਾਜਪਾ ਕਰੇ ਕਾਰਵਾਈ-ਦੁਗਰੀ

ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਿਤ ਜਥੇਬੰਦੀ ਵਲੋਂ ਭਾਜਪਾ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਵਾਲੇ ਭਾਜਪਾ ਸੰਸਦਾਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੁਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਨਵੰਬਰ ਚੁਰਾਸੀ ਵਿਚ ਸੱਜਣ ਕੁਮਾਰ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਸੀ ਅਤੇ ਮਾਣਯੋਗ ਅਦਾਲਤ ਵਲੋਂ ਉਸ ਨੂੰ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਰਜੀਤ ਸਿੰਘ ਦੁਗਰੀ ਅਤੇ ਹੋਰ। ਤਸਵੀਰ-ਸੇਵਕ ਸਿੰਘ 30-08-2026
ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਿਤ ਜਥੇਬੰਦੀ ਵਲੋਂ ਭਾਜਪਾ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਵਾਲੇ ਭਾਜਪਾ ਸੰਸਦਾਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੁਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਨਵੰਬਰ ਚੁਰਾਸੀ ਵਿਚ ਸੱਜਣ ਕੁਮਾਰ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਸੀ ਅਤੇ ਮਾਣਯੋਗ ਅਦਾਲਤ ਵਲੋਂ ਉਸ ਨੂੰ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਹੀ ਉਸਦੀ ਮੌਤ ਹੋ ਗਈ ਸੀ, ਜਦਕਿ ਜਥੇਬੰਦੀ ਉਸਦੀ ਫਾਂਸੀ ਦੀ ਸਜ਼ਾ ਮੰਗ ਰਹੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਉਸ ਦੀ ਮੌਤ ਤੇ ਦੁਖ ਪ੍ਰਗਟ ਕਰਦਿਆਂ ਉਸ ਨੂੰ ਆਪਣਾ ਮਸੀਹਾ ਦੱਸਿਆ ਸੀ ਪਰ ਪੀੜਤ ਪਰਿਵਾਰਾਂ ਦੇ ਵਿਰੋਧ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਉਸ ਦਾ ਵਿਰੋਧ ਕਰਨ ਤੇ ਉਸਨੂੰ ਇਹ ਬਿਆਨ ਵਾਪਸ ਲੈਣਾ ਪਿਆ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਦੀਆਂ ਅੰਤਿਮ ਰਸਮਾਂ ਵਿੱਚ ਭਾਜਪਾ ਦੇ ਸੰਸਦ ਮੈਂਬਰਾਂ ਨੇ ਸ਼ਾਮਲ ਹੋ ਕੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦੀਆਂ ਆਤਮਾਵਾਂ ਨੂੰ ਹੀ ਦੁਖੀ ਨਹੀਂ ਕੀਤਾ ਬਲਕਿ ਪੀੜਤ ਪਰਿਵਾਰਾਂ ਦੇ ਜ਼ਖਮਾਂ ’ਤੇ ਨਮਕ ਛਿੜਕਿਆ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਭਾਜਪਾ ਹਾਈਕਮਾਂਡ ਨੂੰ ਕਿਹਾ ਹੈ ਕਿ ਉਹ ਇਨ੍ਹਾਂ ਦੰਗਿਆਂ ਸਬੰਧੀ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਉਨ੍ਹਾਂ ਭਾਜਪਾ ਸੰਸਦ ਮੈਂਬਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਭਾਜਪਾ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਦੰਗਾ ਪੀੜ੍ਹਤਾਂ ਦੇ ਰੋਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿ ਦੰਗਾ ਪੀੜ੍ਹਤ ਪਰਿਵਾਰ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਬਾਈਕਾਟ ਕਰਨਗੇ ਅਤੇ ਪੰਜਾਬ ਭਰ ਵਿਚ ਮੁਹਿੰਮ ਚਲਾ ਕੇ ਲੋਕਾਂ ਨੂੰ ਦੱਸਣਗੇ ਕਿ ਕਾਂਗਰਸ ਅਤੇ ਭਾਜਪਾ ਇੱਕ ਹੀ ਸਿੱਕੇ ਦੇ ਦੋ ਪਾਸੇ ਹਨ ਜੋ ਸਿੱਖ ਕੌਮ ਦੇ ਕਾਤਲ ਅਤੇ ਵਿਰੋਧੀ ਹਨ। ਆਗੂਆਂ ਨੇ ਭਗਵੰਤ ਮਾਨ ਸਰਕਾਰ ਦੀ ਵੀ ਆਲੋਚਣਾ ਕਰਦਿਆਂ ਕਿਹਾ ਕਿ ਉਹ ਵੀ ਵੋਟ ਰਾਜਨੀਤੀ ਲਈ ਦੰਗਿਆਂ ਬਾਰੇ ਝੂਠ ਬੋਲ ਰਹੇ ਹਨ ਅਤੇ ਦੰਗਾ ਪੀੜ੍ਹਤਾਂ ਦੇ ਮਸਲੇ ਹੱਲ ਕਰਨ ਲਈ ਸੰਜੀਦਾ ਨਹੀਂ ਹਨ। ਉਨ੍ਹਾਂ ਕਿਹਾ ਕਿ ਬਲਤੇਜ ਸਿੰਘ ਪੰਨੂ ਵੱਲੋਂ ਸਿਰਫ਼ ਝੂਠੀ ਹਮਦਰਦੀ ਦਿਖਾ ਕੇ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਜਥੇਬੰਦੀ ਨੂੰ ਗੱਲਬਾਤ ਲਈ ਕਈ ਵਾਰ ਸਮਾਂ ਲਈ ਦਿੱਤਾ ਗਿਆ ਸੀ ਪਰ ਉਹ ਸਮਾਂ ਦੇਕੇ ਮੁਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਨੇ ਵੀ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਕੋਈ ਕਾਰਵਾਈ ਨਾ ਕੀਤੀ ਤਾਂ ਪੀੜ੍ਹਤ ਪਰਿਵਾਰ ਸਰਕਾਰ ਦੀ ਹਰ ਪੱਧਰ ‘ਤੇ ਵਿਰੋਧਤਾ ਕਰਨਗੇ। ਇਸ ਮੌਕੇ ਦਲਜੀਤ ਸਿੰਘ ਸੋਨੀ, ਸਤਨਾਮ ਸਿੰਘ ਸੱਤਾ, ਇੰਦਰਪਾਲ ਸਿੰਘ ਵਿੱਕੀ, ਧਰਮਿੰਦਰ ਸਿੰਘ, ਨਿਰਮਲ ਸਿੰਘ, ਹਰਮੀਤ ਸਿੰਘ, ਮਨਜੀਤ ਕੌਰ, ਰਜਿੰਦਰ ਕੌਰ, ਹਰਦੀਪ ਕੌਰ, ਗੁਰਮੀਤ ਕੌਰ ਸਮੇਤ ਕਈ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਅਲੌਕਿਕ ਕੀਰਤਨ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ
Ad Position 24