29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ ਰਾਸ਼ਟਰੀ ਖੇਡ ਦਿਵਸ

ਲੁਧਿਆਣਾ, 29 ਅਗਸਤ (ਜਤਿੰਦਰ ਭੰਬੀ)-ਸਰਕਾਰੀ ਕਾਲਜ ਲੜਕੀਆਂ ਵਿਖੇ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵਲੋਂ ਐਨ.

Ad Position 21
No active advertisement
ਅਜੀਤ ਡੈਸਕ 30-08-2026
ਲੁਧਿਆਣਾ, 29 ਅਗਸਤ (ਜਤਿੰਦਰ ਭੰਬੀ)-ਸਰਕਾਰੀ ਕਾਲਜ ਲੜਕੀਆਂ ਵਿਖੇ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵਲੋਂ ਐਨ.ਸੀ.ਸੀ. ਯੂਨਿਟ ਦੇ ਸਹਿਯੋਗ ਨਾਲ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਗਏ ਰਾਸ਼ਟਰੀ ਖੇਡ ਦਿਵਸ ਮੌਕੇ ਕ੍ਰਿਕਟ ਮੈਚ, ਰੱਸਾਕਸੀ, 50 ਮੀਟਰ, 100 ਮੀਟਰ ਅਤੇ 200 ਮੀਟਰ ਦੌੜ, ਨੈੱਟਬਾਲ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਸੁਮਨ ਲਤਾ ਵਲੋਂ ਮੈਡਲ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਸਰਿਤਾ ਅਤੇ ਸੀਨੀਅਰ ਸਟਾਫ਼ ਕੌਂਸਲ ਦੇ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਨਿਵੇਦਿਤਾ ਸ਼ਰਮਾ ਨੇ ਹਾਕੀ ਦੇ ਮਹਾਨ ਖਿਡਾਰੀ ਧਿਆਨ ਚੰਦ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ 3 ਪੰਜਾਬ ਗਰਲਜ਼ ਬਟਾਲੀਅਨ, ਲੁਧਿਆਣਾ ਦੀਆਂ ਐਨ.ਸੀ.ਸੀ. ਕੈਡਿਟਾਂ ਨੇ ਵੀ ਵਿਭਾਗ ਵਲੋਂ ਕਰਵਾਏ ਗਏ ਰੱਸਾਕਸੀ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐਨ.ਸੀ.ਸੀ. ਅਤੇ ਖੇਡ ਵਿਭਾਗ ਦੀਆਂ ਵਿਦਿਆਰਥਣਾਂ ਨੇ ਸਾਂਝੇ ਤੌਰ ’ਤੇ ਖੇਡ ਭਾਵਨਾ ਨੂੰ ਕਾਇਮ ਰੱਖਣ ਅਤੇ ਅਨੁਸ਼ਾਸਨ, ਤੰਦਰੁਸਤੀ ਤੇ ਟੀਮ ਵਰਕ ਦੀ ਵਿਰਾਸਤ ਨੂੰ ਅੱਗੇ ਵਧਾਉਣ ਦੀ ਸਹੁੰ ਵੀ ਚੁੱਕੀ। ਸਮੁੱਚਾ ਸਮਾਗਮ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਰਪੂਰ ਰਿਹਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਅਜੀਤ ਸਿੰਘ ਅਤੇ ਘੁੰਮਣ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਅਲੌਕਿਕ ਕੀਰਤਨ ਸਮਾਗਮ
Ad Position 24