30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪਤੀ ਦੀ ਕੁੱਟਮਾਰ ਦੇ ਮਾਮਲੇ ਵਿਚ ਪਤਨੀ ਦੇ ਦੋਸਤ ਅਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੀ ਪਤਨੀ ਦੇ ਦੋਸਤ ਅਤੇ ਉਸਦੇ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੋਨੂੰ ਪੁੱਤਰ ਬਾਲ ਕਿਸ਼ਨ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਬੰਟੀ ਲੁਬਾਣਾ ਅਤੇ ਉਸ ਦੇ ਦੋਸਤ ਸੁਦਾਮਾ ਵਾਸੀ ਅੰਬਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 31-08-2026
ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੀ ਪਤਨੀ ਦੇ ਦੋਸਤ ਅਤੇ ਉਸਦੇ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੋਨੂੰ ਪੁੱਤਰ ਬਾਲ ਕਿਸ਼ਨ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਬੰਟੀ ਲੁਬਾਣਾ ਅਤੇ ਉਸ ਦੇ ਦੋਸਤ ਸੁਦਾਮਾ ਵਾਸੀ ਅੰਬਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਲਾਡੀ ਪੁੱਤਰੀ ਤੀਰਥ ਰਾਮ ਨਾਲ 2013 ਵਿਚ ਹੋਈ ਸੀ ਅਤੇ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਉਸ ਦੀ ਪਤਨੀ ਉਸ ਦੇ ਕਹਿਣੇ ਤੋਂ ਬਾਹਰ ਹੋ ਗਈ ਅਤੇ ਬੰਟੀ ਲੁਬਾਣਾ ਨਾਲ ਰਹਿਣ ਲੱਗ ਪਈ। ਉਸ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਪੰਚਾਇਤੀ ਤੌਰ ’ਤੇ ਉਨ੍ਹਾਂ ਦਾ ਤਲਾਕ ਹੋ ਗਿਆ। ਫ਼ੈਸਲੇ ਤਹਿਤ ਉਸਦੇ ਦੋਵੇਂ ਲੜਕੇ ਉਸਦੇ ਪਾਸ ਹੀ ਰਹਿੰਦੇ ਸਨ। ਦੋ ਮਹੀਨੇ ਪਹਿਲਾਂ ਉਸ ਦੀ ਪਤਨੀ ਬੰਟੀ ਅਤੇ ਉਸਦਾ ਦੋਸਤ ਇਕ ਕਾਰ ਵਿਚ ਆਏ ਤੇ ਉਸਦੇ ਬੱਚਿਆਂ ਨੂੰ ਆਪਣੇ ਨਾਲ ਲੈ ਕੇ ਚਲੇ ਗਏ। ਉਸ ਵੇਲੇ ਵੀ ਕਥਿਤ ਦੋਸ਼ੀਆਂ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ। ਬਾਅਦ ਵਿਚ ਉਹ ਅੰਬਾਲਾ ਗਿਆ ਅਤੇ ਆਪਣੇ ਛੋਟੇ ਲੜਕੇ ਹਰਸ਼ ਨੂੰ ਉਥੋਂ ਵਾਪਸ ਲੈ ਆਇਆ। ਇਸ ਕਾਰਨ ਇਹ ਕਥਿਤ ਦੋਸ਼ੀ ਉਸ ਨਾਲ ਰੰਜਿਸ਼ ਰੱਖਣ ਲੱਗ ਪਏ। ਬੀਤੇ ਦਿਨ ਕਥਿਤ ਦੋਸ਼ੀ ਉਸਦੇ ਘਰ ਦੇ ਬਾਹਰ ਆਏ ਅਤੇ ਉਸ ਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ਦੇ ਸਿੱਟੇ ਵਜੋਂ ਉਹ ਜ਼ਖਮੀ ਹੋ ਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ’ਚ ਪਤੀ ਅਤੇ ਉਸ ਦੇ ਦੋਸਤ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਬਾਲ-ਵਿਗਿਆਨ ਕਾਂਗਰਸ ਸੰਬੰਧੀ ਲਗਾਈ ਓਰੀਐਨਟੇਸ਼ਨ ਵਰਕਸ਼ਾਪ
Ad Position 24